20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਰਬ ਸਾਂਝੀਵਾਲਤਾ ਦੇ ਰਹਿਬਰ ਪਹਿਲੇ ਪਾਤਿਸ਼ਾਹੀ ਦੇ 558ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਵਿਚ ਨਗਰ ਕੀਰਤਨ 23 ਨਵੰਬਰ ਨੂੰ ਸਜਾਏ ਜਾਣਗੇ

ਬਠਿੰਡਾ, 20 ਨਵੰਬਰ (ਅਵਤਾਰ ਸਿੰਘ ਕੈਂਥ)-ਇਕ ਬਾਬਾ ਅਕਾਲ ਰੂਪ, ਸਰਬ ਸਾਂਝੀਵਾਲਤਾ ਦੇ ਰਹਿਬਰ, ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 558ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਜਾਣਗੇ। ਇਸ ਬਾਰੇ ਜਾਣਕਾਰੀ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ ਨੇ ਦਿੰਦੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਦੇ ਰਾਸਤਿਆਂ’ਚ ਪੈਂਦੇ ਦਰਖ਼ਤਾਂ ਨੂੰ ਝਾਂਗਿਆਂ ਜਾ ਰਿਹਾ ਹੈ ਤਾਂ ਕਿ ਪਾਲਕੀ ਸਾਹਿਬ ਨੂੰ ਕੋਈ ਅੜਚਨ ਨਾ ਆਵੇ।

Ad Position 21
No active advertisement
ਸੂਬੇਦਾਰ ਜਗਰਾਜ ਸਿੰਘ 21-11-2026
ਬਠਿੰਡਾ, 20 ਨਵੰਬਰ (ਅਵਤਾਰ ਸਿੰਘ ਕੈਂਥ)-ਇਕ ਬਾਬਾ ਅਕਾਲ ਰੂਪ, ਸਰਬ ਸਾਂਝੀਵਾਲਤਾ ਦੇ ਰਹਿਬਰ, ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 558ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਜਾਣਗੇ। ਇਸ ਬਾਰੇ ਜਾਣਕਾਰੀ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ ਨੇ ਦਿੰਦੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਦੇ ਰਾਸਤਿਆਂ’ਚ ਪੈਂਦੇ ਦਰਖ਼ਤਾਂ ਨੂੰ ਝਾਂਗਿਆਂ ਜਾ ਰਿਹਾ ਹੈ ਤਾਂ ਕਿ ਪਾਲਕੀ ਸਾਹਿਬ ਨੂੰ ਕੋਈ ਅੜਚਨ ਨਾ ਆਵੇ। ਨੌਜਵਾਨਾਂ ਵੀਰਾਂ ਵਲੋਂ ਰੂਟ ਵਾਲੇ ਰਾਸਤਿਆਂ ਨੂੰ ਝਾੜੂ ਅਤੇ ਪਾਣੀ ਦਾ ਛਿੜਕਾਓ ਕਰਕੇ ਰਾਸਤਾ ਸਾਫ਼ ਕੀਤਾ ਜਾ ਰਿਹਾ ਹੈ। ਇਸ ਨਗਰ ਕੀਰਤਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਸਬੰਧੀ ਪੱਤਰ ਵਿਹਾਰ ਕੀਤਾ ਜਾ ਰਿਹਾ ਹੈ। ਇਸ ਨਗਰ ਕੀਰਤਨ ’ਚ ਇਲਾਕੇ ਦੇ ਨੌਜਵਾਨ ਬੱਚੇ-ਬੱਚੀਆਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਜਾਣਗੇ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ 10 ਵਜੇ ਆਰੰਭ ਹੋ ਕੇ ਸ਼ਹੀਦ ਭਾਈ ਮਤੀ ਦਾਸ ਨਗਰ, ਨਛੱਤਰ ਨਗਰ, ਜੋਗਾ ਨਗਰ ਸੁਸਾਂਤ ਨਗਰ ਵਨ ਆਦਿ ਹੁੰਦਾ ਹੋਇਆ ਵਾਪਸੀ ਗੁਰਦੁਆਰਾ ਸਾਹਿਬ ਸ਼ਾਮ 7 ਵਜੇ ਤੱਕ ਪਹੁੰਚੇਗਾ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਸਿਹਤ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ : ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ‘ਸ੍ਰੀ ਸ਼ਾਮ ਲਾਲ ਅਕਲ੍ਹੀਏ ਵਾਲੇ’ ਨਮਿਤ ਗਰੁੜ ਪੁਰਾਣ ਦੇ ਪਾਠ ਦਾ ਭੋਗ ਕੱਲ੍ਹ
Ad Position 24