ਪੇਂਡੂ ਸਿਹਤ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਦੇ ਰੂਰਲ ਮੈਡੀਕਲ ਅਫ਼ਸਰਾਂ ਨਾਲ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ, ਬਠਿੰਡਾ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼੍ਰੀ ਪੋਪਲੀ ਨੇ ਕਿਹਾ ਕਿ ਰੂਰਲ ਮੈਡੀਕਲ ਅਫ਼ਸਰ ਜਨਤਕ ਸਿਹਤ ਪ੍ਰਣਾਲੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦਰਮਿਆਨ ਇਕ ਅਹਿਮ ਕੜੀ ਹਨ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਿਹਤ ਸੁਵਿਧਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਮਹੱਤਵਪੂਰਨ ਹਨ।
ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਦੇ ਰੂਰਲ ਮੈਡੀਕਲ ਅਫ਼ਸਰਾਂ ਨਾਲ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ, ਬਠਿੰਡਾ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼੍ਰੀ ਪੋਪਲੀ ਨੇ ਕਿਹਾ ਕਿ ਰੂਰਲ ਮੈਡੀਕਲ ਅਫ਼ਸਰ ਜਨਤਕ ਸਿਹਤ ਪ੍ਰਣਾਲੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦਰਮਿਆਨ ਇਕ ਅਹਿਮ ਕੜੀ ਹਨ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਿਹਤ ਸੁਵਿਧਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਮਹੱਤਵਪੂਰਨ ਹਨ। ਸਿਹਤ ਸੇਵਾਵਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਪੇਂਡੂ ਭਾਈਚਾਰੇ ਨੂੰ ਸਿਹਤਮੰਦ ਜੀਵਨ ਸ਼ੈਲੀ, ਬਿਮਾਰੀਆਂ ਦੀ ਰੋਕਥਾਮ ਅਤੇ ਸਮੇਂ-ਸਿਰ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਸਬੰਧੀ ਜਾਗਰੂਕ ਕਰਨ ਲਈ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਗਤੀਵਿਧੀਆਂ ਨੂੰ ਵੱਡੇ ਪੱਧਰ ’ਤੇ ਕਰਨ ਸਬੰਧੀ ਜ਼ੋਰ ਦਿੱਤਾ। ਉਨ੍ਹਾਂ ਅੱਗੇ ਆਰ.ਐਮ.ਓਜ਼ ਨੂੰ ਸਮੂਹ ਸਰਕਾਰੀ ਸਿਹਤ ਪ੍ਰੋਗਰਾਮਾਂ ਨੂੰ ਫੀਲਡ ਪੱਧਰ ਦੇ ਕਰਮਚਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਬਿਹਤਰ ਤਾਲਮੇਲ ਬਣਾ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਮਨੀਸ਼ ਗੁਪਤਾ, ਜ਼ਿਲ੍ਹਾ ਨੋਡਲ ਅਫ਼ਸਰ (ਆਰ.ਐਮ.ਓਜ਼), ਬਠਿੰਡਾ ਅਤੇ ਸ਼੍ਰੀਮਤੀ ਲਕਸ਼ਮੀ ਦੱਤਾ, ਸੁਪਰਡੈਂਟ, ਜ਼ਿਲ੍ਹਾ ਪ੍ਰੀਸ਼ਦ ਨੇ ਸਮੂਹ ਪੇਂਡੂ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ, ਬਠਿੰਡਾ ਦੇ ਸਮੂਹ ਸਟਾਫ਼ ਵੱਲੋਂ ਪੂਰਨ ਸਹਿਯੋਗ, ਸਮਰਪਣ ਭਾਵਨਾ ਅਤੇ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।