20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਵਾਲੀ ਸਖੀ ਟੀਮ ਦਾ ਗੋਪਾਲ ਸਿੰਘ ਕੋਟਫੱਤਾ ਵਲੋਂ ਸਨਮਾਨ

ਸੰਗਤ ਮੰਡੀ, 20 ਨਵੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਗਹਿਰੀ ਬੁੱਟਰ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਧੀਨ ਲਾਭਪਾਤਰੀ ਔਰਤਾਂ ਦੇ ਫਾਰਮ ਭਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਖੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਸਖੀ ਟੀਮ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-11-2026
ਸੰਗਤ ਮੰਡੀ, 20 ਨਵੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਗਹਿਰੀ ਬੁੱਟਰ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਧੀਨ ਲਾਭਪਾਤਰੀ ਔਰਤਾਂ ਦੇ ਫਾਰਮ ਭਰਨ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਖੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਸਖੀ ਟੀਮ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿਚ ਸਖੀ ਟੀਮਾਂ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਔਰਤਾਂ ਨੂੰ ਯੋਜਨਾ ਸਬੰਧੀ ਜਾਣਕਾਰੀ ਦੇਣਾ ਅਤੇ ਉਨ੍ਹਾਂ ਦੇ ਫਾਰਮ ਭਰਨ ਵਿਚ ਸਹਿਯੋਗ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਟੀਮ ਦੇ ਮੈਂਬਰਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਰਪਿਤ ਭਾਵਨਾ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਅਗਰਵਾਲ ਸਮਾਜ ਭਲਾਈ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਬਲਾਕ ਪ੍ਰਧਾਨ ਹਰਦੇਵ ਸਿੰਘ ਸਿੱਧੂ, ਡਾ ਇੰਦਰਜੀਤ ਸਿੰਘ, ਸੀਨੀਅਰ ਆਗੂ ਬਹਾਦਰ ਸਿੰਘ ਸਿੱਧੂ, ਮਨਜੀਤ ਸਿੰਘ, ਭੋਲਾ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਵਿੰਗ ਦੀਆਂ ਸਕੂਲੀ ਖੇਡਾਂ ‘ਚੋਂ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਹਾਸਲ ਕੀਤੀਆਂ ਜਿੱਤਾਂ ਅਗਲੀ ਖ਼ਬਰ 22 ਨਵੰਬਰ ਅਤੇ 6 ਦਸੰਬਰ ਨੂੰ ਵੋਟਾਂ ਸਬੰਧੀ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
Ad Position 24