20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਮੰਗਿਆ

ਭੁੱਚੋ ਮੰਡੀ, 20 ਨਵੰਬਰ (ਪਰਵਿੰਦਰ ਸਿੰਘ ਜੌੜਾ)- ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਝੋਨੇ ਦੀ ਖ਼ਰੀਦ ਦਾ ਮਸਲਾ 2 ਦਿਨਾਂ ਅੰਦਰ ਹੱਲ ਨਾ ਹੋਇਆ ਤਾਂ ਸੂਬੇ ਭਰ ਵਿਚ ਕਿਸਾਨ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਗੇ।

Ad Position 21
No active advertisement
ਅਜੀਤ ਡੈਸਕ 21-11-2026
ਭੁੱਚੋ ਮੰਡੀ, 20 ਨਵੰਬਰ (ਪਰਵਿੰਦਰ ਸਿੰਘ ਜੌੜਾ)- ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਝੋਨੇ ਦੀ ਖ਼ਰੀਦ ਦਾ ਮਸਲਾ 2 ਦਿਨਾਂ ਅੰਦਰ ਹੱਲ ਨਾ ਹੋਇਆ ਤਾਂ ਸੂਬੇ ਭਰ ਵਿਚ ਕਿਸਾਨ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਗੇ। ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਕਿਸਾਨ ਆਗੂ ਹਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਇਹ ਐਲਾਨ ਵੀ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ 26 ਦੇ ਬਠਿੰਡਾ ਪ੍ਰੋਗਰਾਮਾਂ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਸੀਨੀਅਰ ਕਿਸਾਨ ਆਗੂ ਗੁਰਦੀਪ ਸਿੰਘ ਰਾਮਪੁਰਾ ਤੋਂ ਇਲਾਵਾ ਬਠਿੰਡਾ, ਨਥਾਣਾ, ਸੰਗਤ ਅਤੇ ਰਾਮਪੁਰਾ ਫੂਲ ਬਲਾਕ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਵਿਚ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਦੇ ਜੁਆਈ ਗੁਰਦਾਸ ਸਿੰਘ ਭਲਾਈਆਣਾ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਬਾਹੀਆ ਨੇ ਕਿਹਾ ਕਿ ਦਿੱਲੀ ਕੂਚ ਦੀ 6ਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬਠਿੰਡਾ, ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਭਾਰੀ ਇਕੱਠ ਕੀਤੇ ਜਾਣਗੇ, ਦੌਰਾਨ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕਰਨ, ਕਿਸਾਨਾਂ ਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਸਾਰੀਆਂ ਫ਼ਸਲਾਂ ‘ਤੇ ਐਮ. ਐਸ. ਪੀ. ਦੀ ਗਰੰਟੀ ਅਤੇ ਸੰਘਰਸ਼ ਦੌਰਾਨ ਤੇ ਪਰਾਲੀ ਸਾੜਨ ਦੇ ਪਰਚੇ ਵਾਪਸ ਲੈਣ ਦੀਆਂ ਮੰਗਾਂ ਉਠਾਈਆਂ ਜਾਣਗੀਆਂ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ 2 ਦਿਨਾਂ ਅੰਦਰ ਮੰਡੀਆਂ ਵਿਚ ਪਏ ਝੋਨੇ ਦੀ ਚੁਕਾਈ ਨਾ ਹੋਈ ਅਤੇ ਬਾਕੀ ਰਹਿੰਦੇ ਝੋਨੇ ਦੀ ਖ਼ਰੀਦ ਨਾ ਕੀਤੀ ਗਈ ਤਾਂ ਕਿਸਾਨ ਸੂਬੇ ਭਰ ਵਿਚ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜ਼ਿਲ੍ਹਾ ਆਗੂ ਅਮਰਜੀਤ ਸਿੰਘ ਹਨੀ, ਨਾਹਰ ਸਿੰਘ ਭਾਈਰੂਪਾ, ਗੁਰਦੀਪ ਸਿੰਘ ਨਾਥਪੁਰਾ, ਬੰਤਾ ਸਿੰਘ ਨਥਾਣਾ ਅਤੇ ਸੁਰਜੀਤ ਸਿੰਘ ਰੋਮਾਣਾ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਮਨੁੱਖੀ ਗਤੀਵਿਧੀਆਂ ਕਾਰਨ ਬਦਲ ਰਹੇ ਵਿਸ਼ਵ ਪਰਿਵੇਸ਼ ਵਿਚ ਸੁਰੱਖਿਆ ਦੀ ਪੁਨਰਕਲਪਨਾ’ ਵਿ...
Ad Position 24