21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਰਾਮਸਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਪੱਤਰ ਵੰਡੇ

ਰਾਮਾਂ ਮੰਡੀ, 21 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਵਲੋਂ ਪਿੰਡ ਰਾਮਸਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਪੱਤਰ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

Ad Position 21
No active advertisement
ਪਿੰਡ ਰਾਮਸਰਾ ਵਿਖੇ ਲਾਭਪਾਤਰੀਆਂ ਨੂੰ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਮਾਲਕੀ ਪੱਤਰ ਵੰਡਦੇ ਹੋਏ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ 22-11-2026
ਰਾਮਾਂ ਮੰਡੀ, 21 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਵਲੋਂ ਪਿੰਡ ਰਾਮਸਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਪੱਤਰ ਵੰਡੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦਾ ਮਾਲਕੀ ਹੱਕ ਪ੍ਰਦਾਨ ਕਰਨਾ ਹੈ। ਇਸ ਯੋਜਨਾ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਕਾਨੂੰਨੀ ਦਸਤਾਵੇਜ਼ ਮਿਲ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਸਾਲਾਂ ਪੁਰਾਣੀ ਉਮੀਦ ਪੂਰੀ ਹੋ ਰਹੀ ਹੈ। ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ। ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿੱਤ ਲਈ ਕਈ ਵੱਡੇ ਕੰਮ ਕੀਤੇ ਹਨ ਜਿਵੇਂ ਕਿ 300 ਯੂਨਿਟ ਬਿਜਲੀ ਮੁਆਫ਼, ਮਹੱਲਾ ਕਲੀਨਿਕਾਂ ਰਾਹੀ ਮੁਫ਼ਤ ਇਲਾਜ, ਸਕੂਲਾਂ ਦੀ ਕਾਇਆ ਕਲਪ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਲਈ ਸੱਚਮੁੱਚ ਬਹੁਤ ਵੱਡਾ ਵਰਦਾਨ ਸਾਬਿਤ ਹੋਵੇਗੀ।ਇਸ ਮੌਕੇ ਪਟਵਾਰੀ ਅਜੇ ਕੁਮਾਰ, ਸਹਾਇਕ ਪ੍ਰੇਮ ਕੁਮਾਰ, ਸਰਪੰਚ ਸਰਦੂਲ ਸਿੰਘ, ਉੱਘੇ ਸਮਾਜ ਸੇਵੀ ਬਲਵਿੰਦਰ ਸਿੰਘ ਮਾਨ ਰਾਮਸਰਾ, ਪੰਚਾਇਤ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਅਤੇ ਲਾਭਪਾਤਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਵਲੋਂ 26 ਨਵੰਬਰ ਦੇ ਪ੍ਰੋਗਰਾਮਾਂ ਵਿਚ ਭਾਰੀ ਸ਼ਮੂਲੀਅਤ ਦਾ ਫੈਸਲਾ-ਮਨਜੀਤ ਧਨੇਰ ਅਗਲੀ ਖ਼ਬਰ ਸੇਂਟ ਜੇਵੀਅਰਜ਼ ਸਕੂਲ ਪੱਕਾ ਕਲਾਂ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਰੀਨ ਹਾਊਸ ਨੇ ਜਿੱਤੀ ਓਵਰਆਲ ਟਰਾਫ਼ੀ
Ad Position 24