ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ
ਰਾਮਾਂ ਮੰਡੀ, 21 ਨਵੰਬਰ (ਤਰਸੇਮ ਸਿੰਗਲਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਪੱਧਰੀ ਮੁਕਾਬਲਿਆਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੇ ਬੰਗੀ ਕਲਾਂ ਸੈਂਟਰ ਪੱਧਰੀ ਮੁਕਾਬਲਿਆਂ ਵਿਚ ਭਾਗ ਲਿਆ, ਜਿੱਥੇ 8 ਬੱਚਿਆਂ ਨੇ ਪਹਿਲੀਆਂ ਅਤੇ ਦੂਜੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ।
ਰਾਮਾਂ ਮੰਡੀ, 21 ਨਵੰਬਰ (ਤਰਸੇਮ ਸਿੰਗਲਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਪੱਧਰੀ ਮੁਕਾਬਲਿਆਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੇ ਬੰਗੀ ਕਲਾਂ ਸੈਂਟਰ ਪੱਧਰੀ ਮੁਕਾਬਲਿਆਂ ਵਿਚ ਭਾਗ ਲਿਆ, ਜਿੱਥੇ 8 ਬੱਚਿਆਂ ਨੇ ਪਹਿਲੀਆਂ ਅਤੇ ਦੂਜੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਸ ਤੋਂ ਬਾਅਦ ਇਨ੍ਹਾਂ ਬੱਚਿਆਂ ਨੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਜਗਾ ਰਾਮ ਤੀਰਥ ਵਿਖੇ ਭਾਗ ਲਿਆ। ਇੱਥੇ ਨਿਸ਼ੂ ਕੌਰ ਨੇ ਲੋਕ ਗੀਤ ਅਤੇ ਸੀਰਤ ਕੌਰ ਨੇ ਬਾਲ ਗੀਤ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਦੋਵਾਂ ਵਿਦਿਆਰਥਣਾਂ ਦੀ ਚੋਣ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੋ ਗਈ ਹੈ। ਇਨ੍ਹਾਂ ਨੂੰ ਮੈਡਮ ਵੀਰਪਾਲ ਕੌਰ ਅਤੇ ਸ੍ਰੀ ਹਰਵਿੰਦਰ ਕੁਮਾਰ ਨੇ ਤਿਆਰੀ ਕਰਵਾਈ।ਇਸੇ ਤਰ੍ਹਾਂ ਕੁਝ ਦਿਨ ਪਹਿਲਾਂ ਬਲਾਕ ਪੱਧਰੀ ਖੇਡਾਂ ਵਿਚ ਸਕੂਲ ਦੀ ਵਿਦਿਆਰਥਣ ਪੂਜਾ ਕੌਰ ਨੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕੀਤਾ ਸੀ। ਉਹ ਵੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲਵੇਗੀ। ਉਸ ਨੂੰ ਹਰਵਿੰਦਰ ਕੁਮਾਰ ਅਤੇ ਰਾਜ ਕੁਮਾਰ ਨੇ ਤਿਆਰੀ ਕਰਵਾਈ। ਸਕੂਲ ਦੇ ਸਮੂਹ ਸਟਾਫ਼ ਵੱਲੋਂ ਬੱਚਿਆਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਮੁਕਾਬਲਿਆਂ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।