ਐੱਨ.ਐੱਚ.ਐੱਮ. ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ 25 ਨਵੰਬਰ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ, ਪਲਸ ਪੋਲੀਓ ਮੁਹਿੰਮ ਦਾ ਕੀਤਾ ਬਾਈਕਾਟ
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 22, 23 ਅਤੇ 24 ਨਵੰਬਰ ਨੂੰ ਹੋਣ ਵਾਲੇ ‘ਪਲਸ ਪੋਲੀਓ ਰਾਊਂਡ’ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਥੇਬੰਦੀ ਵਲੋਂ ਸਿਵਲ ਸਰਜਨ ਬਠਿੰਡਾ ਰਾਹੀਂ ਮੁੱਖ ਮੰਤਰੀ ਪੰਜਾਬ, ਖ਼ਜ਼ਾਨਾ ਮੰਤਰੀ ਪੰਜਾਬ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਬਾਈਕਾਟ ਦੇ ਨਾਲ ਪੰਜਾਬ ਭਰ ਵਿਚ ਤਿੱਖੇ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 22, 23 ਅਤੇ 24 ਨਵੰਬਰ ਨੂੰ ਹੋਣ ਵਾਲੇ ‘ਪਲਸ ਪੋਲੀਓ ਰਾਊਂਡ’ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਥੇਬੰਦੀ ਵਲੋਂ ਸਿਵਲ ਸਰਜਨ ਬਠਿੰਡਾ ਰਾਹੀਂ ਮੁੱਖ ਮੰਤਰੀ ਪੰਜਾਬ, ਖ਼ਜ਼ਾਨਾ ਮੰਤਰੀ ਪੰਜਾਬ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਬਾਈਕਾਟ ਦੇ ਨਾਲ ਪੰਜਾਬ ਭਰ ਵਿਚ ਤਿੱਖੇ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।ਇਸ ਮੌਕੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਨਰੋਲ ਯੂਨੀਅਨ, ਬਠਿੰਡਾ ਸ਼ਹਿਰੀ ਦੀ ਪ੍ਰਧਾਨ ਸੁਖਵਿੰਦਰ ਕੌਰ ਅਤੇ ਜਨਰਲ ਸਕੱਤਰ ਜੋਗਿੰਦਰ ਕੌਰ ਨੇ ਦੱਸਿਆ ਕਿ 17 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਮੰਗਾਂ ਸਬੰਧੀ ਬਣਾਈ ਗਈ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਕਾਰਨ ਵਰਕਰਾਂ ਵਿਚ ਭਾਰੀ ਰੋਸ ਹੈ। ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ, ਪਰ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਮੁਤਾਬਿਕ ਮਾਣਭੱਤਾ ਅਤੇ ਸਹੂਲਤਾਂ ਨਹੀਂ ਮਿਲ ਰਹੀਆਂ। ਜਥੇਬੰਦੀ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਘੱਟੋ-ਘੱਟ 24 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਨਿਰਧਾਰਿਤ ਕੀਤੀ ਜਾਵੇ, ਘੱਟੋ-ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਹੋਵੇ, ਫੈਸਿਲੀਟੇਟਰਾਂ ਦੇ ਮਾਣਭੱਤੇ ਅਤੇ ਆਸ਼ਾ ਵਰਕਰਾਂ ਦੇ ਇੰਨਸੈਂਟਿਵ ਵਿਚ ਦੁੱਗਣਾ ਵਾਧਾ ਕੀਤਾ ਜਾਵੇ। ਇਸ ਤੋਂ ਇਲਾਵਾ ਆਨਲਾਈਨ ਕੰਮ ਲਈ ਸਮਾਰਟ ਫ਼ੋਨ ਜਾਂ ਟੈਬਲੇਟ ਮੁਹੱਈਆ ਕਰਵਾਉਣ, ਦੋ ਕੈਜ਼ੂਅਲ ਅਤੇ ਮੈਡੀਕਲ ਛੁੱਟੀਆਂ, ਸੇਵਾਮੁਕਤੀ ਮੌਕੇ ਪੰਜ ਲੱਖ ਰੁਪਏ ਦਾ ਰਿਲੀਫ਼ ਫ਼ੰਡ ਅਤੇ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ।ਇਸ ਮੌਕੇ ਮੀਤ ਪ੍ਰਧਾਨ ਸ਼ਰਨਜੀਤ ਕੌਰ, ਜਗਦੇਵ ਕੌਰ, ਕੁਲਦੀਪ ਕੌਰ, ਮਨਦੀਪ ਕੌਰ, ਗੁਰਤੇਜ ਕੌਰ, ਮਨਜੀਤ ਕੌਰ ਪ੍ਰੈੱਸ ਸਕੱਤਰ ਅਤੇ ਪਰਮਜੀਤ ਕੌਰ ਆਦਿ ਮੌਜੂਦ ਸਨ।