21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਗਤਕਾ ਮੁਕਾਬਲਿਆਂ ’ਚੋਂ ਜਿੱਤੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ

ਤਲਵੰਡੀ ਸਾਬੋ, 21 ਨਵੰਬਰ (ਰਵਜੋਤ ਸਿੰਘ ਰਾਹੀ)- ਫ਼ਤਿਹਗੜ੍ਹ ਸਾਹਿਬ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਹੰਸਾਲੀ ਸਾਹਿਬ ਵਿਖੇ ਕਰਵਾਏ ਗਏ ‘ਖੇਡਾਂ ਵਾਲਾ ਪੰਜਾਬ’ ਸੀਜ਼ਨ-4 ਦੌਰਾਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੀਆਂ ਖਿਡਾਰਨਾਂ ਨੇ ਆਪਣੀ ਬਿਹਤਰੀਨ ਖੇਡ ਕਲਾ ਦਾ ਮੁਜ਼ਾਹਰਾ ਕਰਦਿਆਂ ਵੱਖ-ਵੱਖ ਵਰਗਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਲ ਕੀਤੇ।

Ad Position 21
No active advertisement
ਅਜੀਤ ਡੈਸਕ 22-11-2026
ਤਲਵੰਡੀ ਸਾਬੋ, 21 ਨਵੰਬਰ (ਰਵਜੋਤ ਸਿੰਘ ਰਾਹੀ)- ਫ਼ਤਿਹਗੜ੍ਹ ਸਾਹਿਬ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਹੰਸਾਲੀ ਸਾਹਿਬ ਵਿਖੇ ਕਰਵਾਏ ਗਏ ‘ਖੇਡਾਂ ਵਾਲਾ ਪੰਜਾਬ’ ਸੀਜ਼ਨ-4 ਦੌਰਾਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੀਆਂ ਖਿਡਾਰਨਾਂ ਨੇ ਆਪਣੀ ਬਿਹਤਰੀਨ ਖੇਡ ਕਲਾ ਦਾ ਮੁਜ਼ਾਹਰਾ ਕਰਦਿਆਂ ਵੱਖ-ਵੱਖ ਵਰਗਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਲ ਕੀਤੇ। ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਦੱਸਿਆ ਗਿਆ ਕਿ ਅੰਡਰ-21 ਤੋਂ 30 ਫ਼ਰੀ ਸੋਟੀ ਟੀਮ ਈਵੈਂਟ ਵਿਚ ਸ਼ਰਨਜੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਮਗਾ ਜਿੱਤਿਆ। ਅੰਡਰ-21 ਸਿੰਗਲ ਸੋਟੀ ਮੁਕਾਬਲੇ ਵਿਚ ਸੁੱਖਸਿਮਰਨਪ੍ਰੀਤ ਕੌਰ ਅਤੇ ਅਮਰਵੀਰ ਕੌਰ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ, ਜਦਕਿ ਅੰਡਰ-21 ਫ਼ਰੀ ਸੋਟੀ ਟੀਮ ਵਰਗ ਵਿਚ ਜੈਸਮੀਨ ਕੌਰ ਨੇ ਵੀ ਕਾਂਸੀ ਦਾ ਤਮਗ਼ਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ-21 ਟੀਮ ਡੈਮੋ ਮੁਕਾਬਲੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਤਰਸਵੀਰ ਕੌਰ, ਹਰਮਨ ਕੌਰ, ਅੰਸ਼ਪ੍ਰੀਤ ਕੌਰ, ਰਮਨੀਕ ਕੌਰ, ਜੋਤੀ ਕੌਰ, ਭਜਨਦੀਪ ਕੌਰ ਅਤੇ ਮਨਪ੍ਰੀਤ ਕੌਰ ਦੀ ਟੀਮ ਨੇ ਵਧੀਆ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗ਼ਾ ਜਿੱਤ ਕੇ ਸੰਸਥਾ ਦੀ ਝੋਲੀ ਪਾਇਆ। ਵਿਦਿਆਰਥਣਾਂ ਦੀ ਇਸ ਵੱਡੀ ਪ੍ਰਾਪਤੀ ‘ਤੇ ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਗਤਕਾ ਕੋਚ ਹਰਜਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡ ਪ੍ਰਾਪਤੀਆਂ ਬਾਕੀ ਵਿਦਿਆਰਥਣਾਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਸੰਦੋਹਾ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਜਸਕਰਨ ਸਿੰਘ ਗਹਿਰੀ ਪਟਵਾਰੀ ਨੇ ਅਕਾਲੀ ਵਰਕਰਾਂ ਨਾਲ ਪਿੰਡ-ਪਿੰਡ ਕੀਤੀਆਂ ਮਿਲਣੀਆਂ
Ad Position 24