21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬੂਟਾ ਸਿੰਘ ਸੰਦੋਹਾ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ (ਮੇਨ) ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਪੰਜਾਬ ਦੇ ਮੌਜੂਦਾ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੂਟਾ ਸਿੰਘ ਸੰਦੋਹਾ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਮੌੜ ਵਿਧਾਨਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ।

Ad Position 21
No active advertisement
ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ। 22-11-2026
ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ (ਮੇਨ) ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਪੰਜਾਬ ਦੇ ਮੌਜੂਦਾ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੂਟਾ ਸਿੰਘ ਸੰਦੋਹਾ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਮੌੜ ਵਿਧਾਨਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਦੀ ਸਰਗਰਮੀ ਅਤੇ ਸਿਆਸੀ ਹਾਲਾਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੀ ਸਿਆਸਤ ਵਿਚ ਪਾਰਟੀ ਦੀ ਸਥਿਤੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵੀ ਚਰਚਾ ਹੋਈ। ਸੰਦੋਹਾ ਨੇ ਅੱਗੇ ਕਿਹਾ ਕਿ ਨੇ ਅਰਵਿੰਦ ਕੇਜਰੀਵਾਲ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਹੀ ਯਤਨਸ਼ੀਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਪਾਰਟੀ ਨੇ ਦੀ ਸੂਬਾ ਸਰਕਾਰ ਨੇ ਸ਼੍ਰੀ ਕੇਜਰੀਵਾਲ ਦੇ ਤਜਰਬਿਆਂ ਤੋਂ ਸੇਧ ਲੈ ਕੇ ਪੰਜਾਬ ਨੂੰ ਇਕ ਨੰਬਰ ਸੂਬਾ ਬਣਾਉਣ ਲਈ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਹੀ ਯੋਜਨਾਵਾਂ ਨੂੰ ਲੱਗੂ ਕੀਤਾ। ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ ਜਿਸ ਦੇ ਚੱਲਦਿਆਂ ਪਾਰਟੀ ਸੂਬੇ ਅੰਦਰ 2027 ਦੀਆਂ ਚੋਣਾਂ ਜਿੱਤ ਕੇ ਦੁਬਾਰਾ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੁਆਰਾ ਲੋਕਾਂ ਵਿਚ ਬਣਾਏ ਗਏ ਵਿਸ਼ਵਾਸ ਕਾਰਨ ਹੀ ਲੋਕ ਦੁਬਾਰਾ ਆਮ ਆਦਮੀ ਪਾਰਟੀ ਨੂੰ 2027 ਦੀਆਂ ਚੋਣਾਂ ਵਿਚ ਵੱਡੀ ਜਿੱਤ ਦਿਵਾਉਣਗੇ ਅਤੇ ਆਮ ਆਦਮੀ ਪਾਰਟੀ ਦੀ ਵੱਡੇ ਬਹੁਮਤ ਨਾਲ ਸਰਕਾਰ ਬਣੇਗੀ
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਗਤਕਾ ਮੁਕਾਬਲਿਆਂ ’ਚੋਂ ਜਿੱਤੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ
Ad Position 24