21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਚ ਸ਼ਾਮਿਲ ਕਾਂਗਰਸ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨਾਲ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਲਾਈਆਂ ਜਾ ਰਹੀਆਂ ਸਰਗਰਮੀਆਂ ਤੋਂ ਜਾਣੂੰ ਕਰਵਾਇਆ। ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਟੀਮ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਸੁਖਾਵੇਂ ਮਾਹੌਲ ‘ਚ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਉਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਦੇ ਰਾਜਸੀ ਅਤੇ ਭੂਗੋਲਿਕ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਪਿਛਲੇ ਲੰਬੇ ਸਮੇਂ ਤੋਂ ਹਲਕੇ ਅੰਦਰ ਕਾਂਗਰਸ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂੰ ਕਰਵਾਇਆ।

Ad Position 21
No active advertisement
ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ। 22-11-2026
ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਚ ਸ਼ਾਮਿਲ ਕਾਂਗਰਸ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨਾਲ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਲਾਈਆਂ ਜਾ ਰਹੀਆਂ ਸਰਗਰਮੀਆਂ ਤੋਂ ਜਾਣੂੰ ਕਰਵਾਇਆ। ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਟੀਮ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਸੁਖਾਵੇਂ ਮਾਹੌਲ ‘ਚ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਉਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਦੇ ਰਾਜਸੀ ਅਤੇ ਭੂਗੋਲਿਕ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਪਿਛਲੇ ਲੰਬੇ ਸਮੇਂ ਤੋਂ ਹਲਕੇ ਅੰਦਰ ਕਾਂਗਰਸ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂੰ ਕਰਵਾਇਆ। ਕਾਂਗਰਸ ਪ੍ਰਧਾਨ ਨੂੰ ਦੱਸਿਆ ਗਿਆ ਕਿ ਜਦੋਂ ਕਦੇ ਵੀ ਪਾਰਟੀ ਨੇ ਕੋਈ ਪ੍ਰੋਗਰਾਮ ਉਲੀਕਿਆ ਤਾਂ ਹਲਕਾ ਤਲਵੰਡੀ ਸਾਬੋ ਤੋਂ ਹਮੇਸ਼ਾ ਕਾਂਗਰਸੀ ਵਰਕਰਾਂ ਨੇ ਵਧ ਚੜ ਕੇ ਉਨ੍ਹਾਂ ‘ਚ ਸ਼ਮੂਲੀਅਤ ਕੀਤੀ ਹੈ। ਟੀਮ ਮੁਤਾਬਿਕ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਖ਼ੁਸ਼ ਹੋ ਕਾਂਗਰਸ ਪ੍ਰਧਾਨ ਨੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਪਿੱਠ ਥਾਪੜਦਿਆਂ ਬੂਥ ਪੱਧਰ ਤੱਕ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਲਾਕਮਾਨ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਚ ਯੋਗਦਾਨ ਪਾਉਣ ਲਈ ਨਿਰਦੇਸ਼ ਦਿੱਤੇ। ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਸੂਬਾ ਕਾਂਗਰਸ ਪ੍ਰਧਾਨ ਨੂੰ ਯਕੀਨ ਦਵਾਇਆ ਕਿ ਆਲਾਕਮਾਨ ਆਗੂਆਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਹਲਕੇ ‘ਚ ਕਾਂਗਰਸ ਦੀਆਂ ਉਲੀਕੀਆਂ ਜਾ ਰਹੀਆਂ ਗਤੀਵਿਧੀਆਂ ਦਾ ਨਤੀਜਾ ਹੀ ਹੋਵੇਗਾ ਕਿ 2027 ‘ਚ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੀਓਪੀਡੀ ਦੀ ਸਮੇਂ ਸਿਰ ਮੈਡੀਕਲ ਜਾਂਚ ਬਹੁਤ ਜ਼ਰੂਰੀ : ਡਾ. ਸੁਮਿਤ ਭਾਰਤੀ ਅਗਲੀ ਖ਼ਬਰ ਬੂਟਾ ਸਿੰਘ ਸੰਦੋਹਾ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ
Ad Position 24