ਸੀਓਪੀਡੀ ਦੀ ਸਮੇਂ ਸਿਰ ਮੈਡੀਕਲ ਜਾਂਚ ਬਹੁਤ ਜ਼ਰੂਰੀ : ਡਾ. ਸੁਮਿਤ ਭਾਰਤੀ
ਬਠਿੰਡਾ , 21 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ): ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼ ( ਸੀਓਪੀਡੀ ) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ’ ਤੇ ਚਿੰਤਾ ਪ੍ਰਗਟ ਕਰਦਿਆਂ ਪਾਰਕ ਹਸਪਤਾਲ ਦੇ ਸੀਨੀਅਰ ਪਲਮੋਨੋਲੋਜਿਸਟਾਂ ਨੇ ਬਿਮਾਰੀ ਦੀ ਸਮੇਂ ਸਿਰ ਪਛਾਣ , ਢੁੱਕਵੇਂ ਇਲਾਜ ਅਤੇ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ ’ ਤੇ ਜ਼ੋਰ ਦਿੱਤਾ । ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ , ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿਚ ਰਹਿਣ ਕਾਰਨ ਸੀਓਪੀਡੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ ।
ਬਠਿੰਡਾ , 21 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ): ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼ ( ਸੀਓਪੀਡੀ ) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ’ ਤੇ ਚਿੰਤਾ ਪ੍ਰਗਟ ਕਰਦਿਆਂ ਪਾਰਕ ਹਸਪਤਾਲ ਦੇ ਸੀਨੀਅਰ ਪਲਮੋਨੋਲੋਜਿਸਟਾਂ ਨੇ ਬਿਮਾਰੀ ਦੀ ਸਮੇਂ ਸਿਰ ਪਛਾਣ , ਢੁੱਕਵੇਂ ਇਲਾਜ ਅਤੇ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ ’ ਤੇ ਜ਼ੋਰ ਦਿੱਤਾ । ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ , ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿਚ ਰਹਿਣ ਕਾਰਨ ਸੀਓਪੀਡੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ । ਉਨ੍ਹਾਂ ਇਸ ਗੰਭੀਰ ਸਿਹਤ ਚੁਣੌਤੀ ਨਾਲ ਨਜਿੱਠਣ ਲਈ ਵਿਆਪਕ ਜਾਗਰੂਕਤਾ ਅਤੇ ਪ੍ਰਭਾਵਸ਼ਾਲੀ ਰੋਕਥਾਮ ਰਣਨੀਤੀ ਦੀ ਲੋੜ ’ ਤੇ ਵੀ ਜ਼ੋਰ ਦਿੱਤਾ । ਡਾਇਰੈਕਟਰ – ਪਲਮੋਨੋਲੋਜੀ ਡਾ . ਐੱਸ . ਕੇ . ਗੁਪਤਾ ਨੇ ਸੀਓਪੀਡੀ ਦੀ ਗੰਭੀਰਤਾ ਬਾਰੇ ਕਿਹਾ ਕਿ ਦੁਨੀਆ ਭਰ ਵਿਚ ਮੌਤ ਦੇ ਪ੍ਰਮੁੱਖ ਕਾਰਨਾਂ ਵਿਚ ਸ਼ਾਮਿਲ ਹੈ ਅਤੇ ਦਿਲ ਦੀਆਂ ਬਿਮਾਰੀਆਂ ਤੇ ਕੈਂਸਰ ਤੋਂ ਬਾਅਦ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ । ਸੀਓਪੀਡੀ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ , ਜਿਸ ਵਿਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿਚ ਹਵਾ ਦਾ ਆਉਣਾ - ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿਚ ਲਗਾਤਾਰ ਮੁਸ਼ਕਿਲ ਆਉਣ ਲੱਗਦੀ ਹੈ । ਐਸੋਸੀਏਟ ਡਾਇਰੈਕਟਰ – ਪਲਮੋਨੋਲੋਜੀ ਡਾ . ਸੁਮਿਤ ਭਾਰਤੀ ਨੇ ਕਿਹਾ , ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ । ਕੰਸਲਟੈਂਟ – ਪਲਮੋਨੋਲੋਜੀ , ਡਾ . ਹਿਤੇਸ਼ ਗੌੜ ਨੇ ਨੇ ਕਿਹਾ , ਸੀਓਪੀਡੀ ਦੇ ਗੰਭੀਰ ਸਿਹਤ ਪ੍ਰਭਾਵਾਂ ਬਾਰੇ ਕਿਹਾ ਕਿ ਇਹ ਦੁਨੀਆ ਭਰ ਵਿਚ ਬਿਮਾਰੀ ਅਤੇ ਸਮੇਂ ਤੋਂ ਪਹਿਲਾਂ ਹੋਣ ਵਾਲੀਆਂ ਮੌਤਾਂ ਦਾ ਇੱਕ ਪ੍ਰਮੁੱਖ ਕਾਰਨ ਹੈ । ਕੰਸਲਟੈਂਟ – ਪਲਮੋਨੋਲੋਜੀ ਡਾ . ਅਮਨਪ੍ਰੀਤ ਕੌਰ ਨੇ ਕਿਹਾ , ਕਾਰਜ ਸਥਾਨਾਂ ’ ਤੇ ਲੰਬੇ ਸਮੇਂ ਤੱਕ ਰਸਾਇਣਾਂ , ਧੂੜ ਅਤੇ ਜ਼ਹਿਰੀਲੀਆਂ ਗੈਸਾਂ ਤੇ ਧੂੰਏਂ ਦੇ ਸੰਪਰਕ ਵਿਚ ਰਹਿਣਾ ਅਤੇ ਘਰਾਂ ਵਿਚ ਬਾਇਓਮਾਸ ਤੇ ਹੋਰ ਠੋਸ ਬਾਲਣਾਂ ਨਾਲ ਖਾਣਾ ਪਕਾਉਣ ਕਾਰਨ ਪੈਦਾ ਹੋਣ ਵਾਲਾ ਅੰਦਰੂਨੀ ਹਵਾ ਪ੍ਰਦੂਸ਼ਣ ਸੀਓਪੀਡੀ ਦੇ ਮੁੱਖ ਜੋਖ਼ਮ ਕਾਰਕ ਹਨ ।