ਮਲੂਕਾ ਵਿਖੇ ਅਕਾਲੀ ਵਰਕਰਾਂ ਨਾਲ ਚੋਣਾਂ ਸਬੰਧੀ ਮੀਟਿੰਗ ’ਚ ਵਿਚਾਰ ਚਰਚਾ
ਭਗਤਾ ਭਾਈਕਾ , 21 ਨਵੰਬਰ ( ਸੁਖਪਾਲ ਸਿੰਘ ਸੋਨੀ )- ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਅੰਦਰ ਸਰਗਰਮੀਆਂ ਤੇਜ਼ ਕਰਦੇ ਹੋਏ ਅੱਜ ਪਿੰਡ ਮਲੂਕਾ ਵਿਖੇ ਸਾਬਕਾ ਸੈਨਿਕ ਵਿੰਗ ਦੇ ਹਲਕਾ ਪ੍ਰਧਾਨ ਹਰਪਾਲ ਸਿੰਘ ਮਲੂਕਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਬੁਲਾਈ ਗਈ । ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਤੇ ਹਲਕਾ ਰਾਮਪੁਰਾ ਫੂਲ ਤੋਂ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ।
ਪ
ਪਿੰਡ ਮਲੂਕਾ ਵਿਖੇ ਮੀਟਿੰਗ ਦੌਰਾਨ ਹਾਜ਼ਰੀਨ ਨਾਲ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ। ਤਸਵੀਰ: ਸੁਖਪਾਲ ਸਿੰਘ ਸੋਨੀ
22-11-2026
ਭਗਤਾ ਭਾਈਕਾ , 21 ਨਵੰਬਰ ( ਸੁਖਪਾਲ ਸਿੰਘ ਸੋਨੀ )- ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਅੰਦਰ ਸਰਗਰਮੀਆਂ ਤੇਜ਼ ਕਰਦੇ ਹੋਏ ਅੱਜ ਪਿੰਡ ਮਲੂਕਾ ਵਿਖੇ ਸਾਬਕਾ ਸੈਨਿਕ ਵਿੰਗ ਦੇ ਹਲਕਾ ਪ੍ਰਧਾਨ ਹਰਪਾਲ ਸਿੰਘ ਮਲੂਕਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਬੁਲਾਈ ਗਈ । ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਤੇ ਹਲਕਾ ਰਾਮਪੁਰਾ ਫੂਲ ਤੋਂ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ । ਸ . ਮਲੂਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਪ ਸਰਕਾਰ ਤੋ ਮੋਹ ਭੰਗ ਹੋ ਗਿਆ ਹੈ । ‘ ਆਪ ’ ਵਲੋਂ ਬਦਲਾਵ ਦੇ ਨਾਮ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ । ਉਨ੍ਹਾਂ ਆਪਣੇ ਹਲਕੇ ਦੇ ਸਮੂਹ ਵਰਕਰਾਂ ਨੂੰ ਅਕਾਲੀ ਦਲ ( ਬ ) ਦੀਆ ਨੀਤੀਆਂ ਨੂੰ ਘਰ - ਘਰ ਪਹੁੰਚਾਉਣ ਅਤੇ ਅਕਾਲੀ ਸਰਕਾਰ ਸਮੇਂ ਕੀਤੇ ਕੰਮ ਲੋਕਾਂ ਨਾਲ ਸਾਂਝੇ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਹਰਪਾਲ ਸਿੰਘ ਮਲੂਕਾ ਨੇ ਦੱਸਿਆ ਕਿ ਅੱਜ ਪੰਜਾਬ ਸਿਰ ਕਰਜ਼ੇ ਦੀ ਪੰਡ ਬਹੁਤ ਭਾਰੀ ਹੋ ਚੁੱਕੀ ਹੈ । ਇਨਸਾਫ ਦੀ ਕੋਈ ਕਿਰਨ ਨਜ਼ਰ ਨਹੀਂ ਆਉਂਦੀ , ਚਿੱਟਾ ਗੰਭੀਰ ਰੂਪ ਧਾਰਨ ਕਰ ਗਿਆ ਪੰਜਾਬ ਦੀ ਜਵਾਨੀ ਕਿਸਰਸਤੇ ਤੇ ਚੱਲ ਪਈ ਹੈ । ਉਨ੍ਹਾਂ 2027 ਦੌਰਾਨ ਸ੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਲਿਆਉਣ ਅਤੇ ਹਲਕੇ ਤੋਂ ਸਿਕੰਦਰ ਸਿੰਘ ਮਲੂਕਾ ਦੀ ਮੁਹਿੰਮ ਮਜਬੂਤ ਕਰਨ ਦਾ ਸੱਦਾ ਦਿੱਤਾ । ਮੀਟਿੰਗ ਦੌਰਾਨਬਬ੍ਰਿਛਪਾਲ ਐਮ ਸੀ , ਜਥੇਦਾਰ ਮਿੰਟੂਸਿੰਘ , ਅਮਰ ਸਿੰਘ , ਕੁਲਦੀਪ ਸਿੰਘ ਸਾਬਕਾ ਐਮ . ਸੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਇਸ ਸਮੇਂ ਬੂਟਾ ਸਿੰਘ , ਪ੍ਰੀਤਮ ਸਿੰਘ , ਬਲਤੇਜ ਸਿੰਘ ਮਾਨ , ਸਤਿਗੁਰ ਸਿੰਘ , ਇਕਬਾਲ ਸਿੰਘ , ਅਮਨਦੀਪ ਅਮਨਾ ਐਮ ਸੀ , ਸਰਵਨ ਸਿੰਘ , ਗੁਰਚਰਨ ਸਿੰਘ ਸਾਬਕਾ ਸਰਪੰਚ ਅਤੇ ਨੌਜਵਾਨ ਆਗੂ ਹਾਜ਼ਰ ਸਨ ।