21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਅਹਿਮੀਅਤ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਅਤੇ ਵਿਧਾਨ ਸਭਾ ਹਲਕਾ 92-ਬਠਿੰਡਾ (ਸ਼ਹਿਰੀ) ਦੀ ਸਵੀਪ ਟੀਮ ਵਲੋਂ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਬਠਿੰਡਾ ਵਿਖੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਅਤੇ ਵੋਟ ਦੀ ਅਹਿਮੀਅਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਅਤੇ ਵਿਧਾਨ ਸਭਾ ਹਲਕਾ 92-ਬਠਿੰਡਾ (ਸ਼ਹਿਰੀ) ਦੀ ਸਵੀਪ ਟੀਮ ਵਲੋਂ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਬਠਿੰਡਾ ਵਿਖੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਅਤੇ ਵੋਟ ਦੀ ਅਹਿਮੀਅਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਵੀਪ ਟੀਮ ਮੈਂਬਰ ਗੁਰਬਖਸ਼ ਲਾਲ ਨੇ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ-6 ਭਰਨ ਦੀ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਫਾਰਮ ਨੰਬਰ-8 ਰਾਹੀਂ ਵੋਟਰ ਸੂਚੀ ਵਿਚ ਵੇਰਵਿਆਂ ਦੀ ਸੋਧ ਅਤੇ ਪਤਾ ਤਬਦੀਲ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਵੋਟਰ ਸਬੰਧੀ ਇਹ ਸਾਰੀਆਂ ਸਹੂਲਤਾਂ ਆਨਲਾਈਨ ਅਤੇ ਆਫਲਾਈਨ ਦੋਵਾਂ ਮਾਧਿਅਮਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੋਟਰ ਜਾਗਰੂਕਤਾ ਦੇ ਦੂਤ ਬਣਨ ਅਤੇ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ। ਇਸ ਮੌਕੇ ਅਸਿਸਟੈਂਟ ਨੋਡਲ ਅਫ਼ਸਰ ਸਵੀਪ ਗਤੀਵਿਧੀਆਂ ਸੁਭਾਸ਼ ਗਰਗ ਜ਼ਿਲ੍ਹਾ ਬਠਿੰਡਾ ਵਲੋਂ ਈਸੀਆਈ ਨੈਟ ਐਪ ਦੀ ਵਰਤੋਂ ਸਬੰਧੀ ਵੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਲੱਖਾ ਸਿਧਾਣਾ ਵਲੋਂ ਹਲਕਾ ਮੌੜ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਅਗਲੀ ਖ਼ਬਰ ਗੁਰਮਤਿ ਪ੍ਰਚਾਰ ਅਤੇ ਸਿੱਖੀ ਸਿਧਾਂਤਾਂ ਦੀ ਰਾਖੀ ਕਰਨਾ ਹਰ ਸਿੱਖ ਦਾ ਧਰਮ-ਚਾਨੀ
Ad Position 24