ਲੱਖਾ ਸਿਧਾਣਾ ਵਲੋਂ ਹਲਕਾ ਮੌੜ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ
ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਢਾਂਚਾ ਹੋਰ ਮਜ਼ਬੂਤ ਕਰਦਿਆਂ ਵਿਧਾਨ ਸਭਾ ਹਲਕਾ ਮੌੜ ਵਿਚ ਅੱਧੀ ਦਰਜਨ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਪੀ.
ਹ
ਹਲਕਾ ਮੌੜ ਦੇ ਇੰਚਾਰਜ ਲੱਖਾ ਸਿਧਾਣਾ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਕਰਦੇ ਹੋਏ।
22-11-2026
ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਢਾਂਚਾ ਹੋਰ ਮਜ਼ਬੂਤ ਕਰਦਿਆਂ ਵਿਧਾਨ ਸਭਾ ਹਲਕਾ ਮੌੜ ਵਿਚ ਅੱਧੀ ਦਰਜਨ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਪੀ.ਏ.ਸੀ. ਮੈਂਬਰ ਅਤੇ ਹਲਕਾ ਮੌੜ ਦੇ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ ਵਲੋਂ ਇੰਨਾ ਨਵ-ਨਿਯੁਕਤ ਬਲਾਕ ਪ੍ਰਧਾਨਾਂ ਹਰਜੀਤ ਸਿੰਘ ਗਿੱਲ ਖ਼ੁਰਦ, ਸਾਬਕਾ ਸਰਪੰਚ ਗੁਰਪਿਆਰ ਸਿੰਘ, ਛਿੰਦਰਪਾਲ ਸਿੰਘ ਛਿੰਦਾ ਚਾਉਕੇ, ਜਗਰੂਪ ਸਿੰਘ ਫ਼ੌਜੀ, ਵਿਜੈ ਕੁਮਾਰ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਅਵਤਾਰ ਸਿੰਘ ਜੌੜਾ ਅਤੇ ਜਸਵਿੰਦਰ ਸਿੰਘ ਜੇਠੂਕੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਨਿਯੁਕਤੀਆਂ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਵਲੋਂ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਲੱਖਾ ਸਿਧਾਣਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਕੀਤੀਆਂ ਗਈਆਂ ਹਨ। ਇਸ ਮੌਕੇ ਲੱਖਾ ਸਿਧਾਣਾ, ਜ਼ਿਲ੍ਹਾ ਪ੍ਰਧਾਨ ਅਤੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਵੱਲੋਂ ਗੁਰਦੁਆਰਾ ਤਿੱਤਰਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਗਿਆ, ਉਪਰੰਤ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਦਫ਼ਤਰ ਸਕੱਤਰ ਗੁਰਦੀਪ ਸਿੰਘ ਫ਼ੌਜੀ, ਹਲਕਾ ਯੂਥ ਪ੍ਰਧਾਨ ਮਨਦੀਪ ਸਿੰਘ ਖ਼ਾਲਸਾ, ਸੋਨੀ ਬਾਵਾ, ਗੁਰਪ੍ਰੀਤ ਸਿਵੀਆ, ਜਗਸੀਰ ਸਿੰਘ, ਹਰਜੀਤ ਸਿੰਘ, ਮਨਪ੍ਰੀਤ ਕੋਟਭਾਰਾ, ਅਭੀ ਸਿੰਘ ਮੌੜ, ਪੱਪਾ ਮੌੜ, ਅਮਰੀਕ ਸਿੰਘ ਆਦਿ ਮੌਜੂਦ ਸਨ।