ਵਿਦਿਆਰਥੀਆਂ ਵਲੋਂ ਮਨੋਰੰਜਕ ਅਤੇ ਗਿਆਨਵਰਧਕ ਦੌਰਾ
ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰੳਗ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੋਰ ਸੰਸਥਾਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੂੰ ਬੀੜ ਤਲਾਬ ਦਾ ਵਿਦਿਅਕ ਅਤੇ ਮਨੋਰੰਜਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਭਾਗ ਲਿਆ।
ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰੳਗ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੋਰ ਸੰਸਥਾਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੂੰ ਬੀੜ ਤਲਾਬ ਦਾ ਵਿਦਿਅਕ ਅਤੇ ਮਨੋਰੰਜਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਭਾਗ ਲਿਆ। ਇਸ ਦੌਰੇਦੀ ਅਗਵਾਈ ਕੁਲਦੀਪ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਕਮਲਦੀਪ ਕੌਰ, ਵੀਰਪਾਲ ਕੌਰ ਬਰਾੜ, ਵੀਰਪਾਲ ਕੌਰ ਭੁੱਲਰ, ਜਸਪਿੰਦਰ ਕੌਰ, ਕਿਰਨਦੀਪ ਕੌਰ, ਵੀਰਪਾਲ ਕੌਰ, ਭੂਪਿੰਦਰ ਕੌਰ, ਪਿੰਕੀ ਰਾਣੀ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਨਵਦੀਪ ਕੌਰ ਅਤੇਮੀਨਾ ਰਾਣੀ ਨੇ ਵਿਦਿਆਰਥੀਆਂ ਦੀ ਦੇਖ-ਰੇਖ ਕੀਤੀ। ਉਨ੍ਹਾਂ ਨੂੰ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੇ ਕੁਦਰਤੀ ਵਾਤਾਵਰਣ ਦਾ ਆਨੰਦ ਮਾਣਿਆ ਅਤੇ ਆਪਣੇ ਸਾਥੀਆਂ ਨਾਲ ਖੁਸ਼ੀ ਭਰੇ ਪਲ ਬਿਤਾਏ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਦੌਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਬੱਚਿਆਂ ਦੇ ਆਤਮ-ਵਿਸ਼ਵਾਸ, ਸਮਾਜਿਕ ਸਾਂਝ ਅਤੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਅਜਿਹੀਆਂ ਗਿਆਨ ਵਰਧਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ।