21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੋਟਸ਼ਮੀਰ ਦੇ ਤੀਰਥ ਯਾਤਰੀਆਂ ਵਲੋਂ ਗੋਪਾਲ ਸਿੰਘ ਕੋਟਫੱਤਾ ਦਾ ਵਿਸ਼ੇਸ਼ ਸਨਮਾਨ

ਕੋਟਫੱਤਾ, 21 ਨਵੰਬਰ (ਰਣਜੀਤ ਸਿੰਘ ਬੁੱਟਰ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿਛਲੇ ਦਿਨੀਂ ਪਿੰਡ ਕੋਟ ਸ਼ਮੀਰ ਤੋਂ ਤੀਰਥ ਯਾਤਰਾ ‘ਤੇ ਗਈ ਸੰਗਤ ਵਲੋਂ ਵਾਪਸੀ ਉਪਰੰਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਬਠਿੰਡਾ ਦਿਹਾਤੀ ਤੋਂ ਵਿਧਾਨ ਸਭਾ ਉਮੀਦਵਾਰ ਗੋਪਾਲ ਸਿੰਘ ਕੋਟਫੱਤਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਸੰਗਤ ਨੇ ਗੋਪਾਲ ਸਿੰਘ ਕੋਟਫੱਤਾ ਨੂੰ ਸਿਰੋਪਾਉ ਭੇਟ ਕੀਤਾ ਅਤੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦਾ ਤੀਰਥ ਯਾਤਰਾ ਯੋਜਨਾ ਲਈ ਧੰਨਵਾਦ ਕੀਤਾ ।

Ad Position 21
No active advertisement
ਅਜੀਤ ਡੈਸਕ 22-11-2026
ਕੋਟਫੱਤਾ, 21 ਨਵੰਬਰ (ਰਣਜੀਤ ਸਿੰਘ ਬੁੱਟਰ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿਛਲੇ ਦਿਨੀਂ ਪਿੰਡ ਕੋਟ ਸ਼ਮੀਰ ਤੋਂ ਤੀਰਥ ਯਾਤਰਾ ‘ਤੇ ਗਈ ਸੰਗਤ ਵਲੋਂ ਵਾਪਸੀ ਉਪਰੰਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਬਠਿੰਡਾ ਦਿਹਾਤੀ ਤੋਂ ਵਿਧਾਨ ਸਭਾ ਉਮੀਦਵਾਰ ਗੋਪਾਲ ਸਿੰਘ ਕੋਟਫੱਤਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਸੰਗਤ ਨੇ ਗੋਪਾਲ ਸਿੰਘ ਕੋਟਫੱਤਾ ਨੂੰ ਸਿਰੋਪਾਉ ਭੇਟ ਕੀਤਾ ਅਤੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦਾ ਤੀਰਥ ਯਾਤਰਾ ਯੋਜਨਾ ਲਈ ਧੰਨਵਾਦ ਕੀਤਾ । ਇਸ ਮੌਕੇ ਤੀਰਥ ਯਾਤਰਾ ਤੋਂ ਪਰਤੇ ਸ਼ਰਧਾਲੂਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਤੇ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਆਮ ਆਦਮੀ ਕਲੀਨਿਕ, ਮੇਰਾ ਘਰ ਮੇਰੇ ਨਾਮ ਯੋਜਨਾ, 10 ਲੱਖ ਵਾਲਾ ਸਿਹਤ ਬੀਮਾ ਕਾਰਡ, ਤੀਰਥ ਯਾਤਰਾ ਯੋਜਨਾ, ਨਹਿਰੀ ਪਾਣੀ ਅਤੇ ਖਾਲ ਪੱਕੇ ਕਰਨਾ ਆਦਿ। ਇਸ ਮੌਕੇ ਸਰਪੰਚ ਲਖਪ੍ਰੀਤ ਸਿੰਘ ਬਰਾੜ ਗੁਲਾਬਗੜ੍ਹ, ਸਾਬਕਾ ਸਰਪੰਚ ਭੋਲਾ ਸਿੰਘ ਗੁਲਾਬਗੜ, ਗੁਰਨੈਬ ਸਿੰਘ ਕਟਾਰ ਸਿੰਘ ਵਾਲਾ ਜਗਸੀਰ ਸਿੰਘ ਮਰਾੜ ਫੂਸ ਮੰਡੀ, ਕੋਟਸ਼ਮੀਰ ਤੋਂ ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਹਰਜੀਤ ਸਿੰਘ ਚਹਿਲ, ਬੀ.ਸੀ. ਵਿੰਗ ਦੇ ਬਲਾਕ ਪ੍ਰਧਾਨ ਗੋਰਾ ਸਿੰਘ ਕੱਬੇ, ਮੀਡੀਆ ਇੰਚਾਰਜ ਜਗਰੂਪ ਸਿੰਘ ਗਿੱਲ, ਰਾਜਵਿੰਦਰ ਸ਼ਮੀਰ, ਸਾਬਕਾ ਕੌਂਸਲਰ ਜਲੰਧਰ ਸਿੰਘ, ਸਾਬਕਾ ਕੌਂਸਲਰ ਜਰਨੈਲ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਰਤੜਾ, ਸੁਰਜੀਤ ਸਿੰਘ ਰੱਖੜਾ, ਕੁਲਦੀਪ ਸਿੰਘ ਨੰਦ ਕਾ, ਸਾਬਕਾ ਕੌਂਸਲਰ ਦਲਵੀਰ ਸਿੰਘ ਪੱਪੀ, ਸੁਖਰਾਜ ਸਿੰਘ, ਜਲੌਰ ਸਿੰਘ ਗੱਗਾ, ਸਾਬਕਾ ਕੌਂਸਲਰ ਗੁਰਜੰਟ ਸਿੰਘ, ਨਰਦੇਵ ਸਿੰਘ ਕਾਲਾ, ਬਲਜਿੰਦਰ ਸਿੰਘ ਲਾਲਾ, ਭੋਲਾ ਸਿੰਘ ਮੀਰਰਾਬ , ਜਗਸੀਰ ਸਿੰਘ ਖ਼ਾਲਸਾ, ਸੁਖਮੰਦਰ ਸਿੰਘ ਕਲੱਬ ਪ੍ਰਧਾਨ, ਗੁਰਮੇਲ ਸਿੰਘ ਪੰਚ, ਪ੍ਰੋ ਕਰਮ ਸਿੰਘ ਮੰਚ ਦੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਮਲਕੀਤ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੀਚੇ ਤੋਂ ਵੱਧ ਝੋਨੇ ਦੀ ਖ਼ਰੀਦ ਨੇ ਪੰਜਾਬ ਸਰਕਾਰ ਲਈ ਖੜ੍ਹੀ ਕੀਤੀ ਭੰਡਾਰਨ ਦੀ ਮੁਸੀਬਤ ਲਈ ਆਪਣੇ ਪੱਧਰ ‘ਤੇ ਲੋੜੀਂਦੇ ਪ੍ਰ... ਅਗਲੀ ਖ਼ਬਰ ਗਹਿਰੀ ਬੁੱਟਰ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਪੱਤਰ ਵੰਡੇ
Ad Position 24