ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਗੁਰਪ੍ਰੀਤ ਸਿੰਘ ਝੱਬਰ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ
ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਘੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸਾਲਾਨਾ ਇਜਲਾਸ ਦੌਰਾਨ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣਾਏ ਗਏ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਸ਼ੁਕਰਾਨੇ ਵਜੋਂ ਲੰਘੀ ਸ਼ਾਮ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਦਮਦਮਾ ਸਾਹਿਬ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਭਾਈ ਗੁਰਪ੍ਰੀਤ ਸਿੰਘ ਝੱਬਰ ਦਾ ਸਵਾਗਤ ਕੀਤਾ।
ਨ
ਨਤਮਸਤਕ ਹੋ ਕੇ ਪਰਤਦੇ ਭਾਈ ਗੁਰਪ੍ਰੀਤ ਸਿੰਘ ਝੱਬਰ।
22-11-2026
ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਘੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸਾਲਾਨਾ ਇਜਲਾਸ ਦੌਰਾਨ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣਾਏ ਗਏ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਸ਼ੁਕਰਾਨੇ ਵਜੋਂ ਲੰਘੀ ਸ਼ਾਮ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਦਮਦਮਾ ਸਾਹਿਬ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਭਾਈ ਗੁਰਪ੍ਰੀਤ ਸਿੰਘ ਝੱਬਰ ਦਾ ਸਵਾਗਤ ਕੀਤਾ।ਤਖਤ ਸਾਹਿਬ ਮੱਥਾ ਟੇਕ ਕੇ ਉਨ੍ਹਾਂ ਨੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਤੋਂ ਸ਼ੁਕਰਾਨੇ ਦੀ ਅਰਦਾਸ ਕਰਵਾਈ। ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਭਾਈ ਝੱਬਰ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਉ ਭੇਟ ਕੀਤਾ। ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਸਮੁੱਚੀ ਆਲਾਕਮਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਉਹ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਰ ਚੜ੍ਹਦੀਕਲਾ ਲਈ ਆਪਣੇ ਵਲੋਂ ਹਰ ਸੰਭਵ ਯੋਗਦਾਨ ਪਾਉਣ ਦਾ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਮਾਲਵੇ ਦੇ ਉਕਤ ਖ਼ਿੱਤੇ ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ ਤਾਂਕਿ ਨੌਜਵਾਨ ਪੀੜੀ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਿਆ ਜਾ ਸਕੇ। ਭਾਈ ਝੱਬਰ ਦਾ ਇਸ ਮੌਕੇ ਤਖਤ ਸਾਹਿਬ ਦੇ ਮੁਲਾਜ਼ਮਾਂ ਵਲੋਂ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਤਮਸਤਕ ਹੋਣ ਮੌਕੇ ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਤੇ ਬੀਬੀ ਜੋਗਿੰਦਰ ਕੌਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਭਾਈ ਆਲਮ ਸਿੰਘ ਮੁੱਖ ਕਥਾਵਾਚਕ, ਹਰਪਾਲ ਸਿੰਘ ਮੈਨੇਜਰ ਗੁ: ਹਾਜੀ ਰਤਨ ਸਾਹਿਬ ਬਠਿੰਡਾ, ਭਾਈ ਤਰਸੇਮ ਸਿੰਘ ਮੈਨੇਜਰ ਗੁ: ਭਗਤਾ ਭਾਈਕਾ, ਮਨਦੀਪ ਸਿੰਘ ਮਾਖਾ, ਗੁਰਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਕਿੰਗਰਾ, ਗੁਰਚਰਨ ਸਿੰਘ ਜੀਦਾ ਚਾਰੇ ਮੀਤ ਮੈਨੇਜਰ, ਅਮਰੀਕ ਸਿੰਘ ਡਸਕਾ ਸਹਾਇਕ ਇੰਚਾਰਜ ਧਰਮ ਪ੍ਰਚਾਰ, ਸੀਨੀਅਰ ਅਕਾਲੀ ਆਗੂ ਐਡਵੋਕੇਟ ਸਤਿੰਦਰਪਾਲ ਸਿੰਘ ਸਿੱਧੂ, ਜਸਵਿੰਦਰ ਸਿੰਘ ਜ਼ੈਲਦਾਰ ਅਤੇ ਠਾਣਾ ਸਿੰਘ ਚੱਠਾ ਮੌਜੂਦ ਸਨ।