22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੂਬਾ ਪ੍ਰਧਾਨ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਯੂਥ ਕਾਂਗਰਸੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਭੁੱਚੋ ਮੰਡੀ, 22 ਨਵੰਬਰ (ਪਰਵਿੰਦਰ ਸਿੰਘ ਜੌੜਾ)- ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਪਟਿਆਲਾ ਵਿਖੇ ਹੋਈ ਗ੍ਰਿਫ਼ਤਾਰੀ ਦੇ ਵਿਰੋਧ ‘ਚ ਹਲਕਾ ਭੁੱਚੋ ਦੇ ਯੂਥ ਕਾਂਗਰਸੀਆਂ ਵਲੋਂ ਬਲਾਕ ਨਥਾਣਾ ਯੂਥ ਕਾਂਗਰਸ ਪ੍ਰਧਾਨ ਪਰਿੰਦਰ ਸ਼ਰਮਾ ਪੈਵੀ ਦੀ ਅਗਵਾਈ ‘ਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੰਜਾਬ ਯੂਥ ਕਾਂਗਰਸ ਹੈੱਡਕੁਆਟਰ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰੁਪਿੰਦਰ ਸਿੰਘ ਕੋਟਭਾਈ, ਜ਼ਿਲ੍ਹਾ ਇੰਚਾਰਜ ਧਰਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਭੁੱਚੋ ਮੰਡੀ, 22 ਨਵੰਬਰ (ਪਰਵਿੰਦਰ ਸਿੰਘ ਜੌੜਾ)- ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਪਟਿਆਲਾ ਵਿਖੇ ਹੋਈ ਗ੍ਰਿਫ਼ਤਾਰੀ ਦੇ ਵਿਰੋਧ ‘ਚ ਹਲਕਾ ਭੁੱਚੋ ਦੇ ਯੂਥ ਕਾਂਗਰਸੀਆਂ ਵਲੋਂ ਬਲਾਕ ਨਥਾਣਾ ਯੂਥ ਕਾਂਗਰਸ ਪ੍ਰਧਾਨ ਪਰਿੰਦਰ ਸ਼ਰਮਾ ਪੈਵੀ ਦੀ ਅਗਵਾਈ ‘ਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੰਜਾਬ ਯੂਥ ਕਾਂਗਰਸ ਹੈੱਡਕੁਆਟਰ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰੁਪਿੰਦਰ ਸਿੰਘ ਕੋਟਭਾਈ, ਜ਼ਿਲ੍ਹਾ ਇੰਚਾਰਜ ਧਰਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਪਰਿੰਦਰ ਪੈਵੀ ਨੇ ਕਿਹਾ ਕ ਿ 2027 ਵਿਚ ਕਾਂਗਰਸ ਪਾਰਟੀ ਦੀ ਬਣਨ ਜਾ ਰਹੀ ਸਰਕਾਰ ਦੇ ਡਰੋਂ ਮੌਜੂਦਾ ਸਰਕਾਰ ਬੌਖਲਾਹਟ ਵਿਚ ਆ ਚੁੱਕੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸ਼ੁਭਮ ਸ਼ਰਮਾ ਸ਼ੁਭੀ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਸੂਬਾਈ ਹਾਈਕਮਾਂਡ ਵਲੋਂ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੁਲਿਸ ਹੈੱਡਕੁਆਟਰ ਦੇ ਘਿਰਾਓ ਦੀ ਕਾਲ ਦਿੱਤੀ ਗਈ ਹੈ, ਵਿਚ ਹਲਕਾ ਭੁੱਚੋ ਅਤੇ ਬਲਾਕ ਨਥਾਣਾ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਸ਼ਮੂਲੀਅਤ ਕਰਨਗੇ। ਇਸ ਮੌਕੇ ਕਾਂਗਰਸ ਪਾਰਟੀ ਬਲਾਕ ਨਥਾਣਾ ਦੇ ਪ੍ਰਧਾਨ ਗੁਰਤੇਜ ਸਿੰਘ ਭੋਲਾ, ਐਸ. ਸੀ. ਵਿਭਾਗ ਦੇ ਬਲਾਕ ਪ੍ਰਧਾਨ ਪ੍ਰਗਟ ਸਿੰਘ ਤੁੰਗਵਾਲੀ, ਮੀਤ ਪ੍ਰਧਾਨ ਪ੍ਰਭਦੀਪ ਸਿੰਘ, ਭੁੱਚੋ ਸ਼ਹਿਰੀ ਪ੍ਰਧਾਨ ਮੁਕੇਸ਼ ਸ਼ਰਮਾ, ਮੰਡਲ ਪ੍ਰਧਾਨ ਬਿੱਟੂ ਪੂਹਲਾ ਅਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਤ ਦੇ ਸਮੇਂ ਬਜ਼ੁਰਗ ਵਿਅਕਤੀ ਦੀ ਮੌਤ, ਬਜ਼ੁਰਗ ਦਮੇ ਦਾ ਮਰੀਜ਼ ਸੀ ਅਗਲੀ ਖ਼ਬਰ ਰਾਮਪੁਰਾ ਫੂਲ ਵਿਚ ਪੱਲਸ ਪੋਲਿਓ ਮੁਹਿੰਮ ਤਹਿਤ 399 ਬੱਚਿਆਂ ਨੂੰ ਪਿਲਾਈਆਂ ਪੋਲਿਓ ਦੀਆਂ ਬੂੰਦਾਂ
Ad Position 24