22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੰਤ ਨਿਰੰਕਾਰੀ ਮਿਸ਼ਨ ਨੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕੋਟਫੱਤਾ, 22 ਨਵੰਬਰ (ਰਣਜੀਤ ਸਿੰਘ ਬੁੱਟਰ)- ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ, ਦਿੱਲੀ ਦੀ ਬ੍ਰਾਂਚ ਕੋਟ ਸ਼ਮੀਰ ਵੱਲੋਂ ਮਾਨਵਤਾ ਦੀ ਸੇਵਾ ਹਿੱਤ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਐਲ.

Ad Position 21
No active advertisement
ਅਜੀਤ ਡੈਸਕ 23-11-2026
ਕੋਟਫੱਤਾ, 22 ਨਵੰਬਰ (ਰਣਜੀਤ ਸਿੰਘ ਬੁੱਟਰ)- ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ, ਦਿੱਲੀ ਦੀ ਬ੍ਰਾਂਚ ਕੋਟ ਸ਼ਮੀਰ ਵੱਲੋਂ ਮਾਨਵਤਾ ਦੀ ਸੇਵਾ ਹਿੱਤ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਐਲ.ਐਚ.ਵੀ. ਲਛਮੀ ਵਲੋਂ ਕੀਤਾ ਗਿਆ। ਇਸ ਦੌਰਾਨ ਕੁਲ 416 ਨੰਨੇ-ਮੁੰਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਕੋਟਸ਼ਮੀਰ ਦੀ ਕੌਂਸਲਰ ਮਨਜੀਤ ਕੌਰ ਦੇ ਪਤੀ ਸਵਰਨਜੀਤ ਸਿੰਘ ਸ਼ਰਨੀ, ਕੌਂਸਲਰ ਸੰਦੀਪ ਸਿੰਘ ਸੰਧੂ, ਕੌਂਸਲਰ ਪ੍ਰੀਤੀ ਕੌਰ, ਡਾਕਟਰ ਗੁਰਨੈਬ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਨੇ ਇਸ ਲੋਕ ਭਲਾਈ ਦੇ ਕਾਰਜ ਵਿਚ ਪੂਰਾ ਸਹਿਯੋਗ ਦਿੱਤਾ ਅਤੇ ਸੰਸਥਾ ਦੇ ਸੇਵਾਦਾਰਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਕੈਂਪ ਦੌਰਾਨ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ ਵੱਡੀ ਗਿਣਤੀ ਵਿਚ ਸੇਵਾਦਾਰਾਂ ਨੇ ਬ੍ਰਾਂਚ ਕੋਟ ਸ਼ਮੀਰ ਦੇ ਮੁਖੀ ਸੁਖਪਾਲ ਸਿੰਘ ਦੀ ਅਗਵਾਈ ਸੇਵਾ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਬ੍ਰਾਂਚ ਮੁਖੀ ਸੁਖਪਾਲ ਸਿੰਘ ਅਤੇ ਡਾਕਟਰ ਜਗਦੀਸ਼ ਹਾਜ਼ਰ ਸਨ ਜਿਨ੍ਹਾਂ ਨੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੱਲੀ ਦੀ ਲੜਕੀ ਲਾਪਤਾ ਹੋਣ ਦੇ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਥਾਣਾ ਸਦਰ ਅੱਗੇ ਧਰਨਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24