22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ

ਤਲਵੰਡੀ ਸਾਬੋ, 22 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਿਸ਼ਾਹ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਜਿੱਥੇ ਸਮੁੱਚੇ ਸਿੱਖ ਜਗਤ ‘ਚ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹੈ ਉੱਥੇ ਅੱਜ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਦੇ ਨਾਲ ਹੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਰਸਮੀ ਤੌਰ ‘ਤੇ ਆਰੰਭ ਹੋ ਗਏ। ਅੱਜ ਤਖਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ।

Ad Position 21
No active advertisement
ਆਰੰਭਤਾ ਦੀ ਅਰਦਾਸ ਮੌਕੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਤੇ ਹੋਰ। 23-11-2026
ਤਲਵੰਡੀ ਸਾਬੋ, 22 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਿਸ਼ਾਹ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਜਿੱਥੇ ਸਮੁੱਚੇ ਸਿੱਖ ਜਗਤ ‘ਚ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹੈ ਉੱਥੇ ਅੱਜ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਦੇ ਨਾਲ ਹੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਰਸਮੀ ਤੌਰ ‘ਤੇ ਆਰੰਭ ਹੋ ਗਏ। ਅੱਜ ਤਖਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ। ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ। ਆਰੰਭਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ। ਅੱਜ ਤੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਰਸਮੀ ਆਰੰਭ ਹੋ ਗਏ ਹਨ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਤਖਤ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਜਦੋਂਕਿ ਮੁੱਖ ਸਮਾਗਮ 2 4 ਨਵੰਬਰ ਨੂੰ ਹੋਣਗੇ ਜਿਨ੍ਹਾਂ ਵਿਚ ਸਿੰਘ ਸਾਹਿਬ ਬਾਬਾ ਟੇਕ ਸਿੰਘ ਤੋਂ ਇਲਾਵਾ ਹੋਰ ਧਾਰਮਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ ਜਦੋਂਕਿ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਪ੍ਰਚਾਰਕ ਸਿੰਘ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਨਾਲ ਨਿਹਾਲ ਕਰਨਗੇ। ਉੱਧਰ ਅੱਜ ਧਾਰਮਿਕ ਸਮਾਗਮਾਂ ਦੀ ਆਰੰਭਤਾ ਦੀ ਲੜੀ ਤਹਿਤ ਤਖਤ ਸਾਹਿਬ ਕੰਪਲੈਕਸ ਵਿਖੇ ਢਾਡੀ ਦਰਬਾਰ ‘ਚ ਢਾਡੀ ਸਿੰਘਾਂ ਨੇ ਵੀਰ ਰਸ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਇਆ ਜਦੋਂਕਿ ਅਰਦਾਸ ਉਪਰੰਤ ਬੀਬੀਆਂ ਦੇ ਵੱਡੇ ਜਥੇ ਨੇ ਤਖਤ ਸਾਹਿਬ ਤੋਂ ਲੈ ਕ ੇ ਨਗਰ ਕੀਰਤਨ ਦੇ ਸਮੁੱਚੇ ਰਾਸਤੇ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ। ਆਰੰਭਤਾ ਸਮਾਗਮ ‘ਚ ਮੁੱਖ ਕਥਾਵਾਚਕ ਗਿਆਨੀ ਆਲਮ ਸਿੰਘ, ਗੁਰਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ ਤੇ ਗੁਰਚਰਨ ਸਿੰਘ ਜੀਦਾ ਚਾਰੇ ਮੀਤ ਮੈਨੇਜਰ, ਪੰਜ ਪਿਆਰਿਆਂ ‘ਚੋਂ ਗਿਆਨੀ ਜਗਦੀਪ ਸਿੰਘ, ਵਰਿੰਦਰ ਸਿੰਘ, ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਪੈਨਸ਼ਨਰ ਯੂਨੀਅਨ ਦੇ ਆਗੂ ਧੰਨਾ ਸਿੰਘ ਸਮੇਤ ਹੋਰ ਮੁਹਤਬਰ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਣ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਪਿੰਡ ਰੱਲੀ ਦੀ ਲੜਕੀ ਲਾਪਤਾ ਹੋਣ ਦੇ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਥਾਣਾ ਸਦਰ ਅੱਗੇ ਧਰਨਾ
Ad Position 24