ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ. ਐੱਸ. ਸੀ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
ਤਲਵੰਡੀ ਸਾਬੋ, 22 ਨਵੰਬਰ (ਰਵਜੋਤ ਸਿੰਘ ਰਾਹੀ)- ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐੱਸ.
ਤਲਵੰਡੀ ਸਾਬੋ, 22 ਨਵੰਬਰ (ਰਵਜੋਤ ਸਿੰਘ ਰਾਹੀ)- ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐੱਸ.ਸੀ. ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ.ਐਸ.ਸੀ. ਵਿਭਾਗ ਦਾ ਨਤੀਜਾ ਸੌ ਫ਼ੀਸਦੀ ਰਿਹਾ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਘ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਵੀ ਉੱਚੇ ਨਿਸ਼ਾਨੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਕਾਲਜ ਦੇ ਮਿਹਨਤੀ ਅਤੇ ਸਮਰਪਿਤ ਸਟਾਫ਼ ਮੈਂਬਰਾਂ ਦੇ ਸਿਰ ਬੰਨ੍ਹਿਆ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਰਜਿਸਟਰਾਰ ਪ੍ਰੋ. ਬਿਪਨ ਉੱਪਲ ਤੇ ਵਿਭਾਗ ਮੁਖੀ ਡਾ. ਨਵਨੀਤ ਦਾਬੜਾ ਨੇ ਦੱਸਿਆ ਕਿ ਹਰਪ੍ਰੀਤ ਕੌਰ ਨੇ 9.73 ਐਸ.ਜੀ.ਪੀ.ਏ. ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਮਨਦੀਪ ਕੌਰ ਨੇ 9.33 ਐਸ.ਪੀ.ਏ.ਅੰਕਾਂ ਨਾਲ ਦੂਜਾ ਸਥਾਨ ਹਾਸਲ ਤੇ ਹੈਵਨਪ੍ਰੀਤ ਕੌਰ ਨੇ 9.13 ਐਸ.ਜੀ.ਪੀ.ਏ. ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਕਾਮਯਾਬੀ ‘ਤੇ ਵਿਭਾਗ ਮੁਖੀ ਡਾ. ਨਵਨੀਤ ਦਾਬੜਾ, ਡਾ. ਗੁਰਮੇਜ ਸਿੰਘ, ਪ੍ਰੋ. ਬਲਦੀਪ ਕੌਰ, ਪ੍ਰੋ. ਅਰਸ਼ਦੀਪ ਕੌਰ ਤੇ ਪ੍ਰੋ. ਯਾਦਵੀਰ ਕੌਰ ਨੇ ਸਾਰੀਆਂ ਵਿਦਿਆਰਥਣਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।