22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੇਂਟ ਸਟੀਫ਼ਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਕਰਾਸ ਕੰਟਰੀ (ਮਾਰਸ਼ਲ) ਦਾ ਆਯੋਜਨ

ਚਾਉਕੇ, 22 ਨਵੰਬਰ (ਮਨਜੀਤ ਸਿੰਘ ਘੜੈਲੀ)- ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ, ਚਾਉਕੇ ਵਿਖੇ ਸਕੂਲ ਦੇ ਖ਼ੁਸ਼ੀ ਕਲੱਬ ਵਲੋਂ ਕਰਾਸ ਕੰਟਰੀ (ਮਾਰਸ਼ਲ) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਚਾਉਕੇ ਦੇ ਸਰਪੰਚ ਗੁਰਦੀਪ ਸਿੰਘ ਮਾਨ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਜਟਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 23-11-2026
ਚਾਉਕੇ, 22 ਨਵੰਬਰ (ਮਨਜੀਤ ਸਿੰਘ ਘੜੈਲੀ)- ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ, ਚਾਉਕੇ ਵਿਖੇ ਸਕੂਲ ਦੇ ਖ਼ੁਸ਼ੀ ਕਲੱਬ ਵਲੋਂ ਕਰਾਸ ਕੰਟਰੀ (ਮਾਰਸ਼ਲ) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਚਾਉਕੇ ਦੇ ਸਰਪੰਚ ਗੁਰਦੀਪ ਸਿੰਘ ਮਾਨ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਜਟਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਸਮਾਗਮ ਦਾ ਆਗਾਜ਼ ਕਰਦਿਆਂ ਸਕੂਲ ਪ੍ਰਿੰਸੀਪਲ ਅਮੀਸ਼ਾ ਸਾਹਨੀ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਸਰੀਰਕ ਤੰਦਰੁਸਤੀ, ਸਿਹਤ ਪ੍ਰਤੀ ਜਾਗਰੂਕਤਾ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਇਸ ਮਾਰਸ਼ਲ ਰਾਹੀਂ ਵਿਦਿਆਰਥੀਆਂ ਨੂੰ ਨਿਯਮਿਤ ਕਸਰਤ ਕਰਨ, ਦੌੜ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਟੀਮ ਭਾਵਨਾ ਅਤੇ ਖੇਡ ਭਾਵਨਾ ਵਰਗੇ ਗੁਣਾਂ ਨੂੰ ਵਿਕਸਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ ਬਲਵਿੰਦਰ ਸਿੰਘ ਜਟਾਣਾ ਵਲੋਂ ਦੱਸਿਆ ਗਿਆ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਨਾ ਸਿਰਫ਼ ਉਨ੍ਹਾਂ ਨੂੰ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਉਨ੍ਹਾਂ ਚ ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਸਮਾਜ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਤ ’ਚ ਸਕੂਲ ਪ੍ਰਿੰਸੀਪਲ ਅਮੀਸ਼ਾ ਸਾਹਨੀ ਵਲੋਂ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਵੀ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਏਕਤਾ ਸੁਸਾਇਟੀ ਨੇ ਕਲਿਆਣ ਸੁੱਖਾ ਦੀ ਲਾਇਬ੍ਰੇਰੀ ਵਿਖੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ. ਐੱਸ. ਸੀ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24