22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨੌਜਵਾਨ ਏਕਤਾ ਸੁਸਾਇਟੀ ਨੇ ਕਲਿਆਣ ਸੁੱਖਾ ਦੀ ਲਾਇਬ੍ਰੇਰੀ ਵਿਖੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਨਥਾਣਾ, 22 ਨਵੰਬਰ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਸੁੱਖਾ ਵਿਖੇ ਨੌਜਵਾਨ ਏਕਤਾ ਕਲਿਆਣ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਰਹੀ ਡਾ. ਭੀਮ ਰਾਓ ਅੰਬੇਡਕਰ ਲਾਇਬ੍ਰੇਰੀ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ,ਜਿਸ ਵਿਚ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਪਿੰਡ ਕਲਿਆਣ ਸੁੱਖਾ ਦੀ ਲਾਇਬ੍ਰੇਰੀ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਰੂਬਰੂ ਹੋ ਰਹੇ ਮੁੱਖ ਮਹਿਮਾਨ। ਤਸਵੀਰ: ਗੁਰਦਰਸ਼ਨ ਲੁੱਧੜ 23-11-2026
ਨਥਾਣਾ, 22 ਨਵੰਬਰ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਸੁੱਖਾ ਵਿਖੇ ਨੌਜਵਾਨ ਏਕਤਾ ਕਲਿਆਣ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਰਹੀ ਡਾ. ਭੀਮ ਰਾਓ ਅੰਬੇਡਕਰ ਲਾਇਬ੍ਰੇਰੀ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ,ਜਿਸ ਵਿਚ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਲਾਇਬ੍ਰੇਰੀ ਵਿਖੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸੁਸਾਇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸੁਸਾਇਟੀ ਦੇ ਚੇਅਰਪਰਸਨ ਗਗਨ ਹਰਸ਼ ਨੇ ਲਾਇਬ੍ਰੇਰੀ ਦੀ ਸਥਾਪਨਾ, ਉਦੇਸ਼ਾਂ ਅਤੇ ਹੁਣ ਤੱਕ ਕੀਤੇ ਗਏ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਦਾ ਮੁੱਖ ਉਦੇਸ਼ ਪਿੰਡ ਅਤੇ ਆਸ-ਪਾਸ ਦੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਚੱਜਾ ਪੜ੍ਹਾਈ ਦਾ ਮਾਹੌਲ ਮੁਹੱਈਆ ਕਰਵਾਉਣਾ ਹੈ,ਤਾਂ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚੇ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਲਈ ਬਿਹਤਰ ਤਿਆਰੀ ਕਰ ਸਕਣ। ਇਸ ਦੌਰਾਨ ਸੁਸਾਇਟੀ ਆਗੂਆਂ ਵੱਲੋਂ ਲਾਇਬ੍ਰੇਰੀ ਦੇ ਹੋਰ ਵਿਕਾਸ, ਵਿਦਿਆਰਥੀਆਂ ਲਈ ਵਾਧੂ ਸਹੂਲਤਾਂ, ਲੋੜੀਂਦੇ ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਸਬੰਧੀ ਆਪਣੀਆਂ ਮੰਗਾਂ ਵੀ ਚੇਅਰਮੈਨ ਇੰਪਰੂਵਮੈਂਟ ਟਰੱਸਟ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਚੇਅਰਮੈਨ ਭੱਲਾ ਨੇ ਕਿਹਾ ਕਿ ਪਿੰਡਾਂ ਵਿੱਚ ਅਜਿਹੀਆਂ ਲਾਇਬ੍ਰੇਰੀਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ, ਗਿਆਨ ਅਤੇ ਚੰਗੀ ਸੋਚ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਅਜਿਹੇ ਸਮਾਜਿਕ ਉਪਰਾਲਿਆਂ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਨੌਜਵਾਨ ਏਕਤਾ ਕਲਿਆਣ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਲਾਲ ਸਿੰਘ, ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਬਲਦੇਵ ਸਿੰਘ, ਗ੍ਰਾਮ ਪੰਚਾਇਤ ਕਲਿਆਣ ਮੱਲ ਕਾ ਦੇ ਸਰਪੰਚ ਦਰਸ਼ਨ ਸਿੰਘ, ਨੌਜਵਾਨ ਏਕਤਾ ਕਲਿਆਣ ਦੇ ਕੋਰ ਕਮੇਟੀ ਮੈਂਬਰ ਡਾ: ਮਨਜੀਤ ਸਿੰਘ ਨੀਲਾ, ਗੁਰਪ੍ਰੀਤ ਸਿੰਘ ਅਤੇ ਖਜ਼ਾਨਚੀ ਮੋਹਰ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਉਡੀਕ ਘਰ ’ਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਸੇਂਟ ਸਟੀਫ਼ਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਕਰਾਸ ਕੰਟਰੀ (ਮਾਰਸ਼ਲ) ਦਾ ਆਯੋਜਨ
Ad Position 24