ਰੇਲਵੇ ਉਡੀਕ ਘਰ ’ਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ
ਬਠਿੰਡਾ, 22 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਉਡੀਕ ਘਰ ਲਾਸ਼ ਪਈ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਅਤੇ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਪਹੁੰਚੇ। ਉੱਥੇ ਇਕ ਨੌਜਵਾਨ ਯਾਤਰੀ ਦੀ ਲਾਸ਼ ਪਈ ਸੀ।
ਬਠਿੰਡਾ, 22 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਉਡੀਕ ਘਰ ਲਾਸ਼ ਪਈ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਅਤੇ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਪਹੁੰਚੇ। ਉੱਥੇ ਇਕ ਨੌਜਵਾਨ ਯਾਤਰੀ ਦੀ ਲਾਸ਼ ਪਈ ਸੀ। ਮਿ੍ਤਕ ਬਾਰੇ ਸਹਾਰਾ ਟੀਮ ਨੇ ਜੀ ਆਰ ਪੀ ਨੂੰ ਸੂਚਿਤ ਕੀਤਾ। ਜੀ ਆਰ ਪੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਸਹਾਰਾ ਟੀਮ ਨੇ ਪੁਲਿਸ ਦੀ ਮੌਜੂਦਗੀ ਵਿਚ ਮਿ੍ਰਤਕ ਦੀ ਜਾਂਚ ਕੀਤੀ। ਸਹਾਰਾ ਟੀਮ ਮੈਂਬਰ ਵਿੱਕੀ ਕੁਮਾਰ ਨੇ ਦੱਸਿਆ ਕਿ ਮਿ੍ਤਕ ਤੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਛਾਣ ਵਿਚ ਮੱਦਦ ਕਰ ਸਕੇ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕਰ ਰਹੀ ਹੈ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲੈ ਗਈ।