ਕੇਂਦਰੀ ਜੇਲ੍ਹ ਬਠਿੰਡਾ ਵਿਚ ਹਵਾਲਾਤੀ ਕੋਲੋਂ 3.40 ਗ੍ਰਾਮ ਗਾਂਜਾ ਬਰਾਮਦ
ਬਠਿੰਡਾ, 22 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਹਵਾਲਾਤੀ ਕੋਲੋਂ 3.
ਬਠਿੰਡਾ, 22 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਹਵਾਲਾਤੀ ਕੋਲੋਂ 3.40 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ। ਇਸ ਸਬੰਧੀ ਪੁਲਿਸ ਨੇ ਹਵਾਲਾਤੀ ਵਿਰੁੱਧ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਅਨੁਸਾਰ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਸਚਿਨ ਮੀਤ ਸਿੰਘ ਦੀ ਅਗਵਾਈ ਹੇਠ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਜਦੋਂ ਹਵਾਲਾਤੀਆਂ ਦੀ ਜਾਂਚ ਕੀਤੀ ਗਈ ਤਾਂ ਇੱਕ ਹਵਾਲਾਤੀ ਕੋਲੋਂ 3.40 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਿਸ ਵਲੋਂ ਹਵਾਲਾਤੀ ਦੀ ਪਛਾਣ ਭੰਡਾਰੀ ਵਾਸੀ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ। ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਦੇ ਆਧਾਰ ‘ਤੇ ਥਾਣਾ ਕੈਂਟ ਬਠਿੰਡਾ ਵਿਖੇ ਸਬੰਧਿਤ ਹਵਾਲਾਤੀ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਅੰਦਰ ਨਸ਼ੀਲਾ ਪਦਾਰਥ ਕਿਵੇਂ ਪਹੁੰਚਿਆ।