22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਅਲੌਲਿਕ ਨਗਰ ਕੀਰਤਨ ਸਜਾਏ

ਬਠਿੰਡਾ, 22 ਨਵੰਬਰ (ਅਵਤਾਰ ਸਿੰਘ ਕੈਂਥ)-‘ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ’ ਧੰਨ-ਧੰਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਦੀ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 23-11-2026
ਬਠਿੰਡਾ, 22 ਨਵੰਬਰ (ਅਵਤਾਰ ਸਿੰਘ ਕੈਂਥ)-‘ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ’ ਧੰਨ-ਧੰਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਦੀ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਸਾਰੇ ਰਸਤਿਆਂ ਨੂੰ ਬੀਬੀਆਂ ਅਤੇ ਨੌਜਵਾਨ ਵੀਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦਿਆਂ ਉਨ੍ਹਾਂ ਵਲੋਂ ਝਾੜੂਆਂ ਨਾਲ ਸਫ਼ਾਈ ਅਤੇ ਪਾਣੀ ਦਾ ਛਿੜਕਾਓ ਕੀਤਾ ਗਿਆ ਸੀ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਵਲੋਂ ਕੀਤੀ ਗਈ ਅਤੇ ਹਜ਼ੂਰੀ ਰਾਗੀ ਜੱਥੇ ਵਲੋਂ ਸਬਦ ਕੀਰਤਨ ਦੀ ਸੇਵਾ ਕੀਤੀ ਗਈ। ਸ਼ਬਦ ਚੌਕੀ ਦੀਆਂ ਬੀਬੀਆਂ ਅਤੇ ਨੌਜਵਾਨਾਂ ਵਲੋਂ ਪਾਲਕੀ ਦੇ ਪਿੱਛੇ-ਪਿੱਛੇ ਗੁਰਬਾਣੀ ਕੀਰਤਨ ਦਾ ਜਾਪ ਕੀਤਾ ਗਿਆ। ਸ਼ਹਿਰ ਨਿਵਾਸੀਆਂ ਅਤੇ ਮੁਹੱਲਾ ਨਿਵਾਸੀਆਂ ਵਲੋਂ ਥਾਂ-ਥਾਂ ’ਤੇ ਨਗਰ ਕੀਰਤਨ ਦੇ ਸਵਾਗਤ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਦੇਰ ਸ਼ਾਮ ਸੰਪੰਨ ਹੋਇਆ। ਵੱਖ-ਵੱਖ ਪੜਾਵਾਂ ’ਤੇ ਗੁਰੂ ਸਾਹਿਬਾਨਾਂ ਦੁਆਰਾ ਬਖ਼ਸ਼ੀ ਗੱਤਕਾ ਦੀ ਅਮੁੱਲ ਕਲਾ ਵਿਰਾਸਤੀ ਖੇਡ ਦੇ ਜੌਹਰ ਗੱਤਕਾ ਪਾਰਟੀ ਦੇ ਬੱਚਿਆਂ ਵਲੋਂ ਦਿਖਾਏ ਗਏ।
Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨਾ ਪੱਲਸ ਪੋਲੀਓ ਮੁਹਿੰਮ ਚਲਾਈ ਅਗਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ਵਿਚ ਹਵਾਲਾਤੀ ਕੋਲੋਂ 3.40 ਗ੍ਰਾਮ ਗਾਂਜਾ ਬਰਾਮਦ
Ad Position 24