ਸ਼੍ਰੋਮਣੀ ਅਕਾਲੀ ਦਲ (ਬ) ਮੁਲਾਜ਼ਮ ਵਿੰਗ ਦੇ ਸਾਬਕਾ ਸੂਬਾ ਸਕੱਤਰ ਡਾ. ਨਿਰਭੈ ਸਿੰਘ ਕਰਾੜਵਾਲਾ ਜਲਦੀ ਫੜਨਗੇ ਕਿਸੇ ਹੋਰ ਸਿਆਸੀ ਪਾਰਟੀ ਦਾ ਪੱਲ੍ਹਾ
ਚਾਉਕੇ, 22 ਨਵੰਬਰ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਅਕਾਲੀ ਦਲ (ਬ) ਮੁਲਾਜ਼ਮ ਵਿੰਗ ਦੇ ਸਾਬਕਾ ਸੂਬਾ ਸਕੱਤਰ ਅਤੇ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਡਾ. ਨਿਰਭੈ ਸਿੰਘ ਕਰਾੜਵਾਲਾ ਪਾਰਟੀ ਨੂੰ ਅਲਵਿਦਾ ਆਖਕੇ ਜਲਦੀ ਹੀ ਕਿਸੇ ਵੱਡੀ ਕੌਮੀ ਪਾਰਟੀ ਦਾ ਪੱਲਾ ਫੜਣ ਜਾ ਰਹੇ ਹਨ।
ਚਾਉਕੇ, 22 ਨਵੰਬਰ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਅਕਾਲੀ ਦਲ (ਬ) ਮੁਲਾਜ਼ਮ ਵਿੰਗ ਦੇ ਸਾਬਕਾ ਸੂਬਾ ਸਕੱਤਰ ਅਤੇ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਡਾ. ਨਿਰਭੈ ਸਿੰਘ ਕਰਾੜਵਾਲਾ ਪਾਰਟੀ ਨੂੰ ਅਲਵਿਦਾ ਆਖਕੇ ਜਲਦੀ ਹੀ ਕਿਸੇ ਵੱਡੀ ਕੌਮੀ ਪਾਰਟੀ ਦਾ ਪੱਲਾ ਫੜਣ ਜਾ ਰਹੇ ਹਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਨਾਲ ਮਤਭੇਦ ਹੋਣ ਕਰਕੇ ਉਹ ਹਲਕੇ ਵਿਚ ਉਨ੍ਹਾਂ ਨਾਲ ਚੱਲਣ ਤੋਂ ਅਸਮਰਥ ਹਨ, ਇਸੇ ਕਰਕੇ ਉਨ੍ਹਾਂ ਫ਼ੈਸਲਾ ਕੀਤਾ ਹੈ ਕਿ ਉਹ ਜਲਦੀ ਕਿਸੇ ਹੋਰ ਵੱਡੀ ਕੌਮੀ ਪਾਰਟੀ ’ਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਣਗੇ ਅਤੇ ਅਗਲੇ ਕੁਝ ਦਿਨਾਂ ਵਿਚ ਇਸ ਸੰਬੰਧੀ ਪ੍ਰੋਗਰਾਮ ਉਲੀਕਿਆਂ ਜਾ ਰਿਹਾ ਹੈ। ਇੱਥੇ ਜ਼ਿਕਰਯੋਗ ਹੈ ਕਿ ਡਾ. ਕਰਾੜਵਾਲਾ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਵਿਚ ਕਾਫੀ ਸਰਗਰਮ ਰਹੇ ਹਨ ਅਤੇ ਉਨ੍ਹਾਂ ਦੀ ਧਰਮ ਪਤਨੀ ਪਿੰਡ ਕਰਾੜਵਾਲਾ ਦੀ ਮੌਜੂਦਾ ਪੰਚਾਇਤ ਮੈਂਬਰ ਵੀ ਹਨ।