24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕੇਂਦਰੀ ਜੇਲ੍ਹ ਬਠਿੰਡਾ ਵਿਚੋਂ 1.70 ਗ੍ਰਾਮ ਹੈਰੋਇਨ ਬਰਾਮਦ, ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ , 23 ਨਵੰਬਰ ( ਵੀਰਪਾਲ ਸਿੰਘ ): ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਤਲਾਸ਼ੀ ਦੌਰਾਨ ਇੱਕ ਹਵਾਲਾਤੀ ਪਾਸੋਂ 1. 70 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ।

Ad Position 21
No active advertisement
ਅਜੀਤ ਡੈਸਕ 24-11-2026
ਬਠਿੰਡਾ , 23 ਨਵੰਬਰ ( ਵੀਰਪਾਲ ਸਿੰਘ ): ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਤਲਾਸ਼ੀ ਦੌਰਾਨ ਇੱਕ ਹਵਾਲਾਤੀ ਪਾਸੋਂ 1.70 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸੰਬੰਧੀ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਮਾਮਲੇ ਦੀ ਤਫ਼ਤੀਸ਼ ਕਰ ਰਹੇ ਅਧਿਕਾਰੀ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ । ਇਸ ਦੌਰਾਨ ਗਗਨਦੀਪ ਸਿੰਘ ਵਾਸੀ ਗਿੱਦੜਬਾਹਾ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 1.70 ਗ੍ਰਾਮ ਹੈਰੋਇਨ ਬਰਾਮਦ ਹੋਈ । ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿਚ ਲੈ ਕੇ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ । ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਅੰਦਰ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਕਿਵੇਂ ਪਹੁੰਚਿਆ ।
Ad Position 22
No active advertisement
ਪਿਛਲੀ ਖ਼ਬਰ ਦਰੱਖਤ ਤੋਂ ਛਾਲ ਮਾਰਨ ਕਾਰਨ ਹੋਈ ਮੌਤ ਅਗਲੀ ਖ਼ਬਰ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵਿਸ਼ਾਲ...
Ad Position 24