26 ਦੀ ਮਹਾਂਰੈਲੀ ਪੰਜਾਬ ’ਚ ਨਵਾਂ ਇਤਿਹਾਸ ਸਿਰਜੇਗੀ : ਬਲਕਾਰ ਸਿੱਧੂ
ਭਾਈ ਰੂਪਾ, 23 ਨਵੰਬਰ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਪਿੰਡ ਮਟਵਾਣੀ, ਮੋਗਾ ਵਿਖੇ ਹੋਣ ਜਾ ਰਹੀ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਵਿਚ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਨਾ ਰੁਕਾਂਗੇ, ਨਾ ਥੱਕਾਂਗੇ, ਖ਼ੁਸ਼ਹਾਲ ਪੰਜਾਬ ਲਈ ਮਿਲ ਕੇ ਚੱਲਾਂਗੇ’ ਦੇ ਸੰਕਲਪ ਨਾਲ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਉਣ ਲਈ ਆਮ ਆਦਮੀ ਪਾਰਟੀ ਲਗਾਤਾਰ ਯਤਨਸ਼ੀਲ ਹੈ।
ਕ
ਕਿਹਾ - ਨਾ ਰੁਕਾਂਗੇ, ਨਾ ਥੱਕਾਂਗੇ, ਪੰਜਾਬ ਖ਼ੁਸ਼ਹਾਲ ਬਣਾਵਾਂਗੇ
24-11-2026
ਭਾਈ ਰੂਪਾ, 23 ਨਵੰਬਰ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਪਿੰਡ ਮਟਵਾਣੀ, ਮੋਗਾ ਵਿਖੇ ਹੋਣ ਜਾ ਰਹੀ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਵਿਚ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਨਾ ਰੁਕਾਂਗੇ, ਨਾ ਥੱਕਾਂਗੇ, ਖ਼ੁਸ਼ਹਾਲ ਪੰਜਾਬ ਲਈ ਮਿਲ ਕੇ ਚੱਲਾਂਗੇ’ ਦੇ ਸੰਕਲਪ ਨਾਲ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਉਣ ਲਈ ਆਮ ਆਦਮੀ ਪਾਰਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਹ ਮਹਾ ਰੈਲੀ 26 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ , ਮੋਗਾ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਹਾਈਕਮਾਂਡ ਦੇ ਹੋਰ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਇਤਿਹਾਸ ਦਾ ਇੱਕ ਯਾਦਗਾਰੀ ਸਮਾਗਮ ਸਾਬਤ ਹੋਵੇਗੀ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੌਜੂਦਾ ਸਰਕਾਰ ਵਲੋਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਨਾਲ ਖੇਤੀਬਾੜੀ ਖੇਤਰ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਸਮੇਤ ਸਿਹਤ, ਸਿੱਖਿਆ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਕਈ ਅਹਿਮ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਦੀ ਭਲਾਈ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮੋਗਾ ਵਿਖੇ ਹੋਣ ਵਾਲੀ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਪੰਜਾਬ ਦੀ ਤਰੱਕੀ ਦੇ ਇਸ ਸਫ਼ਰ ਵਿਚ ਆਪਣਾ ਯੋਗਦਾਨ ਪਾਉਣ।