23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਹਿਲੇ ਪਾਤਿਸ਼ਾਹੀ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ ਕੈਂਥ)- ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਦੀ ਅਗਵਾਈ ਵਿਚ ਅਲੌਲਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ।

Ad Position 21
No active advertisement
ਨਗਰ ਨਥਾਣਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ। ਤਸਵੀਰ : ਗੁਰਦਰਸ਼ਨ ਲੁੱਧੜ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ। ਤਸਵੀਰ : ਲਵਲੀ 24-11-2026
ਬਠਿੰਡਾ, 23 ਨਵੰਬਰ (ਅਵਤਾਰ ਸਿੰਘ ਕੈਂਥ)- ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਦੀ ਅਗਵਾਈ ਵਿਚ ਅਲੌਲਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸ਼ਹਿਰ ਦੇ ਪਤਵੰਤੇ ਸੱਜਣਾਂ ਅਤੇ ਸਮਾਜਿਕ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਗੁਰੂ ਦੀ ਬਖ਼ਸ਼ ਸਿਰਪੋਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ। ਨਗਰ ਕੀਰਤਨ ਦੀ ਪਾਲਕੀ ਦੇ ਪਿੱਛੇ ਪਿੱਛੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਗੁਰੂ ਕੀ ਚਾਕਰੀ, ਸ਼ਬਦ ਚੌਕੀ ਭਾਈ ਘਨ੍ਹੱਈਆਂ ਸੇਵਕ ਦਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਦੇ ਮੈਂਬਰਾਂ ਅਤੇ ਸੰਗਤਾਂ ਸ਼ਬਦ ਕੀਰਤਨ ਅਤੇ ਵਾਹਿਗੁਰੂ ਦਾ ਜਾਪ, ਸ਼ਬਦ ਕੀਰਤਨ ਕਰਦੀਆਂ ਜਾ ਰਹੀਆਂ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਦੇ ਰਾਸਤਿਆਂ ਨੂੰ ਝਾੜੂ ਅਤੇ ਪਾਣੀ ਦਾ ਛਿੜਕਾਓ ਕਰਕੇ ਜੋੜਾ ਘਰ ਗੁਰੂ ਕੀ ਸੰਗਤ ਅਤੇ ਖ਼ਾਲਸਾ ਦੀਵਾਨ ਸੇਵਕ ਦਲ ਦੇ ਮੈਂਬਰਾਂ ਵਲੋਂ ਰਾਸਤਾ ਸਾਫ਼ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਪੁਰਾਣਾ ਥਾਣਾ, ਸਿਰਕੀ ਬਾਜ਼ਾਰ, ਧੋਬੀ ਬਾਜ਼ਾਰ, ਮਾਲ ਰੋਡ, ਫ਼ੌਜੀ ਚੌਕ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਚੌਕ, ਪਾਵਰ ਹਾਊਸ ਰੋਡ, ਬੱਸ ਸਟੈਂਡ, ਮਹਿਣਾ ਚੌਕ, ਕੋਰਟ ਰੋਡ ਅਤੇ ਆਰੀਆ ਸਮਾਜ ਚੌਕ ਵਾਪਸੀ ਗੁਰਦੁਆਰਾ ਸਾਹਿਬ ਸਿੰਘ ਸਭਾ ਨਗਰ ਕੀਰਤਨ ਪਹੁੰਚਿਆ। ਇਸ ਮੌਕੇ ਸ਼ਹਿਰ ਦੀਆਂ ਸੰਗਤਾਂ, ਬਾਜ਼ਾਰ ਦੀਆਂ ਕਮੇਟੀਆਂ ਵਲੋਂ ਫਲ, ਲੱਡੂ, ਪਾਣੀ, ਚਾਹ, ਕੁਲਚੇ ਆਦਿ ਨਾਲ ਨਗਰ ਕੀਰਤਨ ਦੀਆਂ ਸੰਗਤਾਂ ਦੀ ਸੇਵਾ ਕੀਤੀ। ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਵੀ ਨਗਰ ਕੀਰਤਨ ਵਿ ਚ ਸ਼ਿਰਕਤ ਕਰਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਨੌਜਵਾਨਾਂ ਬੱਚੇ ਬੱਚੀਆਂ ਦੀ ਗੱਤਕਾ ਪਾਰਟੀ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਬਠਿੰਡਾ, (ਅਵਤਾਰ ਸਿੰਘ ਕੈਂਥ)-ਸਿੱਖ ਧ ਰਮ ਦੇ ਬਾਨੀ, ਸਰਬ ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ ਅਤੇ ਮੈਂਬਰਾਂ ਵਲੋਂ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਕੀਤੀ ਗਈ ਅਤੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਅਤੇ ਤਬਲਾ ਵਾਦਕ ਭਾਈ ਗੁਰਵੰਤ ਸਿੰਘ ਦੇ ਜਥੇ ਵਲੋਂ ਸਬਦ ਕੀਰਤਨ ਦੀ ਸੇਵਾ ਕੀਤੀ ਗਈ। ਮੁਹੱਲਾ ਨਿਵਾਸੀਆਂ ਵਲੋਂ ਥਾਂ-ਥਾਂ ’ਤੇ ਨਗਰ ਕੀਰਤਨ ਦੇ ਸਵਾਗਤ ਲਈ ਚਾਹ, ਬਰੈੱਡ, ਪਕੌੜੇ, ਫਲ ਫਰੂਟ ਆਦਿ ਦੇ ਲੰਗਰ ਲਾਕੇ ਸੰਗਤਾਂ ਦੀ ਸੇਵਾ ਕੀਤੀ ਗਈ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਰਾਗੀ ਜੱਥਿਆਂ, ਮੁਹੱਲੇ ਦੀਆਂ ਬੀਬੀਆਂ ਨੇ ਹਰਜੱਸ ਸਬਦ ਗਾਇਨ ਕੀਤਾ। ਵੱਖ-ਵੱਖ ਪੜਾਵਾਂ ਗੁਰਦੇਵ ਸਿੰਘ ਭੱਠੇਵਾਲੇ, 3/11 ਗਲੀ, ਜ਼ੀਰੋ ਗਲੀ ਲੰਗਰ, ਨਛੱਤਰ ਨਗਰ, ਸਿਲਵਰ ਕਲੋਨੀ, ਜੋਗਾ ਸਿੰਘ ਨਗਰ ਤੋਂ ਵਾਪਸੀ ਗਲੀ 15 ’ਤੇ ਗੁਰੂ ਸਾਹਿਬਾਨਾਂ ਦੁਆਰਾ ਬਖ਼ਸ਼ੀ ਗੱਤਕਾ ਦੀ ਅਮੁੱਲ ਕਲਾ ਵਿਰਾਸਤੀ ਖੇਡ ਦੇ ਜੌਹਰ ਗੱਤਕਾ ਪਾਰਟੀ ਦੇ ਬੱਚਿਆਂ ਵਲੋਂ ਦਿਖਾਏ। ਸਾਰੇ ਰਸਤਿਆਂ ਨੂੰ ਬੀਬੀਆਂ ਅਤੇ ਨੌਜਵਾਨ ਵੀਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦਿਆਂ ਉਨ੍ਹਾਂ ਝਾੜੂ ਨਾਲ ਸਫ਼ਾਈ ਅਤੇ ਪਾਣੀ ਦਾ ਛਿੜਕਾਓ ਕੀਤਾ ਗਿਆ ਸੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਦੇਰ ਸ਼ਾਮ ਸੰਪੰਨ ਹੋਇਆ। ਇਸ ਮੌਕੇ ਸੰਗਤਾਂ ’ਚ ਜਨਰਲ ਸਕੱਤਰ ਭਾਈ ਬਿਕਰਮ ਸਿੰਘ ਧਿੰਗੜ, ਕੈਸ਼ੀਅਰ ਸੁਖਦੇਵ ਸਿੰਘ ਮਾਹੀਨੰਗਲ, ਸਰਪ੍ਰਸਤ ਆਤਮਾ ਸਿੰਘ ਚਹਿਲ, ਗੁਰਤੇਜ ਸਿੰਘ ਫ਼ੌਜੀ, ਸੁਰਜੀਤ ਸਿੰਘ, ਬਲਬੀਰ ਸਿੰਘ ਢਿੱਲੋਂ, ਬਲਦੇਵ ਸਿੰਘ, ਮਨਜੀਤ ਸਿੰਘ, ਸੰਤੋਖ ਸਿੰਘ, ਨਿਰਮਲ ਸਿੰਘ ਖ਼ਾਲਸਾ, ਸੁਖਦੇਵ ਸਿੰਘ ਬਰਨਾਲਾ, ਸੁਖਦਰਸ਼ਨ ਸਿੰਘ, ਬਲਦੇਵ ਸਿੰਘ ਆਦਿ ਤੋਂ ਇਲਾਵਾ ਬੀਬੀਆਂ ਨੇ ਵੱਧ ਤੋਂ ਵੱਧ ਨਗਰ ਕੀਰਤਨ ’ਚ ਸੇਵਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਬਠਿੰਡਾ ਦੇ ਦੋ ਖਿਡਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ’ਚ ਚੁਣੇ ਅਗਲੀ ਖ਼ਬਰ ਬਠਿੰਡਾ ਤੋਂ ਦੇਸ਼ ’ਚ ਵ੍ਹੀਲਚੇਅਰ ਕ੍ਰਿਕਟ ਦੇ ਨਵੇਂ ਯੁੱਗ ਦੀ ਸ਼ੁਰੂਆਤ ਪੀਸੀਏ ਨੇ ਖਿਡਾਰੀਆਂ ਨੂੰ ਦਿੱਤੀਆਂ 20 ਵਿਸ਼ੇਸ਼ ਵ੍ਹ...
Ad Position 24