23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਦਾ ਫ਼ੈਸਲਾ

ਭਗਤਾ ਭਾਈਕਾ , 23 ਨਵੰਬਰ ( ਸੁਖਪਾਲ ਸਿੰਘ ਸੋਨੀ )- ਜੁਝਾਰੂ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ , ਜਿਸ ਵੱਖ ਵੱਖ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਨੇ ਭਾਗ ਲਿਆ । ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾਈ ਆਗੂ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜੱਥੇਬੰਦੀ ਦੇ ਆਗੂਆਂ ਵੱਲੋਂ ਦੋਸ ਲਗਾਇਆ ਗਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਕੀਤਾ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ , ਜਿਸ ਕਾਰਨ ਜੱਥੇਬੰਦੀ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ ।

Ad Position 21
No active advertisement
ਸ਼ਿੰਦਰਪਾਲ ਕੌਰ ਦਿਆਲਪੁਰਾ। 24-11-2026
ਭਗਤਾ ਭਾਈਕਾ , 23 ਨਵੰਬਰ ( ਸੁਖਪਾਲ ਸਿੰਘ ਸੋਨੀ )- ਜੁਝਾਰੂ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ , ਜਿਸ ਵੱਖ ਵੱਖ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਬਲਾਕ ਪ੍ਰਧਾਨ ਨੇ ਭਾਗ ਲਿਆ । ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾਈ ਆਗੂ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜੱਥੇਬੰਦੀ ਦੇ ਆਗੂਆਂ ਵੱਲੋਂ ਦੋਸ ਲਗਾਇਆ ਗਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਕੀਤਾ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ , ਜਿਸ ਕਾਰਨ ਜੱਥੇਬੰਦੀ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ । ਆਗੂਆਂ ਨੇ ਕਿਹਾ ਕਿ ਹੁਣ ਜੇਕਰ ਮੁੱਖ ਮੰਤਰੀ ਪੰਜਾਬ ਵੱਲੋਂ 27 ਨਵੰਬਰ ਨੂੰ ਜੱਥੇਬੰਦੀ ਨਾਲ ਮੀਟਿੰਗ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ 3 ਦਸੰਬਰ ਨੂੰ ਪੰਜਾਬ ਦੇ ਕੋਨੇ ਕੋਨੇ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ੀ ਦੇ ਅੱਗੇ ਆਪਣੀਆਂ ਮੰਗਾਂ ਦੀ ਪ੍ਰਵਾਨਗੀ ਲਈ ਸੂਬਾ ਪੱਧਰੀ ਧਰਨਾ ਲਗਾਇਆ ਜਾਵੇਗਾ । ਇਸ ਮੌਕੇ ਪੰਜਾਬ ਪ੍ਰਧਾਨ ਰੀਮਾ ਰਾਣੀ , ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ , ਬਲਜੀਤ ਕੌਰ ਮੋਹਾਲੀ , ਜਸਵੀਰ ਕੌਰ ਦਸੂਹਾ , ਜਸਵੀਰ ਕੌਰ ਬਠਿੰਡਾ , ਜਸਵੰਤ ਕੌਰ ਭਿਖੀ , ਸਤਵੰਤ ਕੌਰ ਰਾਮਾਂ , ਸਰਬਜੀਤ ਕੌਰ ਮਹਿਰਾਜ , ਆਰਤੀ ਸ਼ਰਮਾ ਭਗਤਾ ਆਦਿ ਯੂਨੀਅਨ ਮੈਂਬਰ ਸ਼ਾਮਲ ਸਨ ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਅਪਰਾਧਨਾਮਾ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ ਕਾਬੂ, 33.25 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਦੂਨ ਸਕੂਲ ਕਰਾੜਵਾਲਾ ਵਲੋਂ ਔਰਤਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24