25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਜੱਸ ਬੱਜੋਆਣਾ ਵਲੋਂ ਹਲਕਾ ਰਾਮਪੁਰਾ ਫੂਲ ਅੰਦਰ ਵਿਸ਼ਾਲ ਇਨਸਾਫ਼ ਮਾਰਚ ਕੱਢਿਆ

ਭਾਈਰੂਪਾ, 24 ਨਵੰਬਰ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਅੰਦਰ ਲੰਬੇ ਸਮੇਂ ਤੋਂ ਵਿਚਰ ਰਹੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਤੇ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਵਲੋਂ ਹਲਕੇ ਦੇ ਪਿੰਡਾਂ ਅੰਦਰ ਇਕ ਵਿਸ਼ਾਲ ਇਨਸਾਫ਼ ਮਾਰਚ ਕੱਢਿਆ ਗਿਆ, ਜਿਸ ’ਚ ਤਕਰੀਬਨ 200 ਗੱਡੀਆਂ ਦਾ ਕਾਫ਼ਲਾ ਸ਼ਾਮਿਲ ਸੀ। ਉਕਤ ਇਨਸਾਫ਼ ਮਾਰਚ ਹਲਕੇ ਦੇ ਵੱਡੇ ਨਗਰ ਮਹਿਰਾਜ ਤੋਂ ਸ਼ੁਰੂ ਹੋਇਆ ਜੋ ਕਿ ਰਾਮਪੁਰਾ ਸ਼ਹਿਰ ਤੋਂ ਫੂਲ, ਢਪਾਲੀ, ਸਿਧਾਣਾ, ਸੇਲਬਰਾਹ, ਭਾਈਰੂਪਾ, ਜਲਾਲ ਆਦਿ ਪਿੰਡਾਂ ਤੋਂ ਹੁੰਦਾਂ ਹੋਇਆ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਸਮਾਪਤ ਹੋਇਆ।

Ad Position 21
No active advertisement
ਅਜੀਤ ਡੈਸਕ 25-11-2026
ਭਾਈਰੂਪਾ, 24 ਨਵੰਬਰ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਅੰਦਰ ਲੰਬੇ ਸਮੇਂ ਤੋਂ ਵਿਚਰ ਰਹੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਤੇ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਵਲੋਂ ਹਲਕੇ ਦੇ ਪਿੰਡਾਂ ਅੰਦਰ ਇਕ ਵਿਸ਼ਾਲ ਇਨਸਾਫ਼ ਮਾਰਚ ਕੱਢਿਆ ਗਿਆ, ਜਿਸ ’ਚ ਤਕਰੀਬਨ 200 ਗੱਡੀਆਂ ਦਾ ਕਾਫ਼ਲਾ ਸ਼ਾਮਿਲ ਸੀ। ਉਕਤ ਇਨਸਾਫ਼ ਮਾਰਚ ਹਲਕੇ ਦੇ ਵੱਡੇ ਨਗਰ ਮਹਿਰਾਜ ਤੋਂ ਸ਼ੁਰੂ ਹੋਇਆ ਜੋ ਕਿ ਰਾਮਪੁਰਾ ਸ਼ਹਿਰ ਤੋਂ ਫੂਲ, ਢਪਾਲੀ, ਸਿਧਾਣਾ, ਸੇਲਬਰਾਹ, ਭਾਈਰੂਪਾ, ਜਲਾਲ ਆਦਿ ਪਿੰਡਾਂ ਤੋਂ ਹੁੰਦਾਂ ਹੋਇਆ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਸਮਾਪਤ ਹੋਇਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਐਡਵੋਕੇਟ ਜੱਸ ਬੱਜੋਆਣਾ ਨੇ ਦੱਸਿਆ ਕਿ ਉਕਤ ਇਨਸਾਫ਼ ਮਾਰਚ ਪੰਜਾਬ ਵਿਚ ਚਿੱਟੇ ਨਾਲ ਹੋ ਰਹੀਆਂ ਮੌਤਾਂ ਅਤੇ ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲ ਤੇ ਵਪਾਰੀਆਂ ਤੋਂ ਹਰ ਰੋਜ਼ ਮੰਗੀਆਂ ਜਾ ਰਹੀਆਂ ਫ਼ਿਰੌਤੀਆਂ ਤੇ ਲੁੱਟਾਂ ਖੋਹਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ। ਇਨਸਾਫ਼ ਮਾਰਚ ਦੌਰਾਨ ਵੱਖ ਵੱਖ ਪਿੰਡਾਂ ਅੰਦਰ ਐਡਵੋਕੇਟ ਜੱਸ ਬੱਜੋਆਣਾ ਦਾ ਭਰਵਾਂ ਸਵਾਗਤ ਕੀਤਾ ਗਿਆ। ਮਾਰਚ ’ਚ ਹਿੱਸਾ ਲੈਣ ਵਾਲੇ ਲੋਕਾਂ ਦਾ ਐਡਵੋਕੇਟ ਬੱਜੋਆਣਾ ਨੇ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਪੁਲਿਸ ਕਾਂਸਟੇਬਲ ਨਾਲ ਕੁੱਟਮਾਰ ਦੇ ਮਾਮਲੇ ਵਿਚ 3 ਔਰਤਾਂ ਅਤੇ ਪਤੀ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੁਝ... ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ - ਵੱਖ ਗੁਰਦੁਆਰਿਆਂ ਵਿਚ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵਾਂ ਪ੍ਰਕਾਸ਼ ਪੁਰਬ ਧੂਮਧਾ...
Ad Position 24