25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡਾਂ ਵਿਚ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਸੀਂਗੋ ਮੰਡੀ, 24 ਨਵੰਬਰ (ਪ੍ਰਿੰਸ ਗਰਗ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਘਰਾਂ ਵਿੱਚ ਤਿੰਨ ਦਿਨਾਂ ਤੋਂ ਖੁੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 25-11-2026
ਸੀਂਗੋ ਮੰਡੀ, 24 ਨਵੰਬਰ (ਪ੍ਰਿੰਸ ਗਰਗ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਘਰਾਂ ਵਿੱਚ ਤਿੰਨ ਦਿਨਾਂ ਤੋਂ ਖੁੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਢਾਡੀਆਂ ਵੱਲੋਂ ਜਿੱਥੇ ਰਸਭੀਨਾ ਕੀਰਤਨ ਕੀਤਾ ਗਿਆ, ਉਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਫਲਾਸਪੇ ਤੇ ਚਾਨਣਾ ਪਾਇਆ। ਸ਼ਰਧਾਬਾਨਾਂ ਵੱਲੋਂ ਜਗਾ-ਜਗਾ ਤੇ ਮਿੱਠੇ ਪਕਵਾਨਾਂ ਤੇ ਹੋਰ ਖਾਣ ਪੀਣ ਦੀਆਂ ਵਸਤੂਆਂ ਦੇ ਲੰਗਰ ਲਗਾਏ ਗਏ। ਇਸ ਸਮੇਂ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ(ਬ), ਕ੍ਰਿਸ਼ਨ ਸਿੰਘ ਭਾਗੀਵਾਂਦਰ ਸੀਨੀਅਰ ਕਾਂਗਰਸੀ ਆਗੂ, ਨਵਜੋਤ ਗੁਣੀ ਹਲਕਾ ਇੰਚਾਰਜ ਭਾਜਪਾ, ਸਰਪੰਚ ਜਸਵਿੰਦਰ ਕੌਰ ਚੌਧਰੀ, ਅਵਤਾਰ ਸਿੰਘ ਤਾਰੀ ਟਰੱਕ ਯੂਨੀਅਨ, ਲਛਮਣ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਤਲਵੰਡੀ ਸਾਬੋ, ਬਲਵਾਨ ਸਿੰਘ ਸੀਂਗੋ ਹਲਕਾ ਇੰਚਾਰਜ ਜੇ.ਐਸ.ਪੀ, ਗੁਰਪ੍ਰੀਤ ਸਿੰਘ ਜੋਗੇਵਾਲਾ, ਅਵਤਾਰ ਸਿੰਘ ਬਾਘਾ ਸਮੇਤ ਪਿੰਡਾਂ ਦੇ ਪੰਚ ਸਰਪੰਚ, ਸ਼ਖ਼ਸੀਅਤਾਂ ਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਨਤਮਸਤਕ ਹੋਏ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਅੱਜ ਰੂਬਰੂ ਹੋਣਗੇ ਸੁਖਬੀਰ ਸਿੰਘ ਬਾਦਲ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ-ਪੰਜਾਬ ਦਾ ਕੱਲ੍... ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24