6.45 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਕਾਬੂ
ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)-ਸੂਬੇ ਵਿਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 6. 45 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ।
ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)-ਸੂਬੇ ਵਿਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 6.45 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਨੇਹੀਂਆਂ ਵਾਲਾ ਦੇ ਮੁੱਖ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਨੇਹੀਂਆਂ ਵਾਲਾ ਕੋਲ ਇਕ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਲਈ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਉਕਤ ਸਥਾਨ ’ਤੇ ਟਰੈਪ ਲਗਾਕੇ ਜਦੋਂ ਉਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 6.45 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਪੁੱਤਰ ਕੌਰ ਸਿੰਘ ਵਾਸੀ ਨੇਹੀਂਆਂ ਵਾਲਾ ਵਜੋਂ ਕੀਤੀ ਹੈ। ਪੁਲਿਸ ਨੇ ਜਸ਼ਨਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।