24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅੱਜ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਰੂਬਰੂ ਹੋਣਗੇ ਸੁਖਬੀਰ ਸਿੰਘ ਬਾਦਲ - ਗੋਲਡੀ ਰਾਮਾਂ ਮੰਡੀ, ਭੁੱਚੋ ਮੰਡੀ ਅਤੇ ਬਠਿੰਡਾ ਵਿਖੇ ਕਰਨਗੇ ਮੀਟਿੰਗਾਂ

ਬਠਿੰਡਾ, 24 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਜਾਣਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਜ਼ਿਲ੍ਹੇ ਦੇ ਦੌਰੇ ਦੌਰਾਨ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਰੂਬਰੂ ਹੋਣਗੇ। ਇਸ ਦੌਰਾਨ ਉਹ ਤਿੰਨ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਮੀਟਿੰਗਾਂ ਕਰਕੇ ਵਪਾਰਕ ਅਤੇ ਉਦਯੋਗਿਕ ਵਰਗ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਲਾਂ, ਮੰਗਾਂ ਅਤੇ ਸੁਝਾਅ ਸੁਣਨਗੇ।

Ad Position 21
No active advertisement
ਸੁਖਬੀਰ ਸਿੰਘ ਬਾਦਲ ਅਤੇ ਸੁਸ਼ੀਲ ਕੁਮਾਰ ਗੋਲਡੀ। 25-11-2026
ਬਠਿੰਡਾ, 24 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਜਾਣਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਜ਼ਿਲ੍ਹੇ ਦੇ ਦੌਰੇ ਦੌਰਾਨ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਰੂਬਰੂ ਹੋਣਗੇ। ਇਸ ਦੌਰਾਨ ਉਹ ਤਿੰਨ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਮੀਟਿੰਗਾਂ ਕਰਕੇ ਵਪਾਰਕ ਅਤੇ ਉਦਯੋਗਿਕ ਵਰਗ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਲਾਂ, ਮੰਗਾਂ ਅਤੇ ਸੁਝਾਅ ਸੁਣਨਗੇ। ਬਠਿੰਡਾ ਜ਼ਿਲੇ੍ਹ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 25 ਨਵੰਬਰ ਨੂੰ ਦੁਪਹਿਰ 12 ਵਜੇ ਰਾਮਾਂ ਮੰਡੀ ਵਿਖੇ ਪਹਿਲੀ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ 2 ਵਜੇ ਭੁੱਚੋ ਮੰਡੀ ਵਿਖੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ, ਜਦਕਿ ਸ਼ਾਮ 5.30 ਵਜੇ ਬਠਿੰਡਾ ਦੇ ਛਾਬੜਾ ਪੈਲੇਸ ਵਿਖੇ ਜ਼ਿਲ੍ਹੇ ਦੇ ਵਪਾਰਕ ਅਤੇ ਉਦਯੋਗਿਕ ਖੇਤਰ ਨਾਲ ਸਬੰਧਿਤ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਇਨ੍ਹਾਂ ਮੀਟਿੰਗਾਂ ਦਾ ਆਯੋਜਨ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ-ਪੰਜਾਬ ਦਾ ਕੱਲ੍ਹ’ ਬੈਨਰ ਹੇਠ ਕੀਤਾ ਜਾ ਰਿਹਾ ਹੈ। ਗੋਲਡੀ ਨੇ ਸਮੂਹ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਰਾਮਾਂ ਮੰਡੀ, ਭੁੱਚੋ ਮੰਡੀ ਅਤੇ ਬਠਿੰਡਾ ਵਿਖੇ ਹੋਣ ਵਾਲੀਆਂ ਮੀਟਿੰਗਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ’ ਚ 12 ਸਾਲਾ ਬੱਚੀ ਨਾਲ ਜਿਨਸੀ ਛੇੜਛਾੜ ਦਾ ਮਾਮਲਾ , ਸਵੀਟਸ ਸ਼ੌਪ ਦੇ ਮਾਲਕ ਖ਼ਿਲਾਫ਼ ਪੋਕਸੋ ਤਹਿਤ ਮੁਕੱਦਮਾ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24