ਬਠਿੰਡਾ ’ ਚ 12 ਸਾਲਾ ਬੱਚੀ ਨਾਲ ਜਿਨਸੀ ਛੇੜਛਾੜ ਦਾ ਮਾਮਲਾ , ਸਵੀਟਸ ਸ਼ੌਪ ਦੇ ਮਾਲਕ ਖ਼ਿਲਾਫ਼ ਪੋਕਸੋ ਤਹਿਤ ਮੁਕੱਦਮਾ ਦਰਜ
ਬਠਿੰਡਾ, 24 ਨਵੰਬਰ (ਪੱਤਰ ਪ੍ਰੇਰਕ)- ਬਠਿੰਡਾ ਵਿਚ ਇੱਕ 12 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਜਿਨਸੀ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਕੈਨਾਲ ਪੁਲਿਸ ਨੇ ਇੱਕ ਸਵੀਟਸ ਸੋਪ ਦੇ ਮਾਲਕ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਬਠਿੰਡਾ, 24 ਨਵੰਬਰ (ਪੱਤਰ ਪ੍ਰੇਰਕ)- ਬਠਿੰਡਾ ਵਿਚ ਇੱਕ 12 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਜਿਨਸੀ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਕੈਨਾਲ ਪੁਲਿਸ ਨੇ ਇੱਕ ਸਵੀਟਸ ਸੋਪ ਦੇ ਮਾਲਕ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ, ਮੁਲਜ਼ਮ ਵਲੋਂ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਜ਼ਬਰਦਸਤੀ ਗਲਤ ਹਰਕਤ ਕੀਤੀ ਜਾ ਰਹੀ ਸੀ। ਲੜਕੀ ਦੀ ਮਾਂ ਨੇ ਮੌਕੇ ਉਪਰ ਪਹੁੰਚ ਕੇ ਕਥਿਤ ਤੌਰ ’ਤੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਕੈਨਾਲ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਘਟਨਾ ਦੀ ਜਾਂਚ ਕਰਦੇ ਹੋਏ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।