ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ’ ਚ ਸ਼ਰਧਾ ਨਾਲ ਮਨਾਇਆ ‘ ਗੁਰਪੁਰਬ ’
ਬਠਿੰਡਾ, 24 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਮੁੱਚਾ ਸਕੂਲ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਨਾਲ ਗੂੰਜ ਉੱਠਿਆ।
ਬਠਿੰਡਾ, 24 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਮੁੱਚਾ ਸਕੂਲ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਨਾਲ ਗੂੰਜ ਉੱਠਿਆ। ਪ੍ਰੋਗਰਾਮ ਦਾ ਆਗਾਜ਼ ਪੰਜਾਬੀ ਅਧਿਆਪਕਾ ਸ੍ਰੀਮਤੀ ਸੁਮਨਜੀਤ ਕੌਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਪ੍ਰੇਰਨਾਦਾਇਕ ਭਾਸ਼ਣ ਨਾਲ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਪਰੰਤ ਵਿਦਿਆਰਥੀਆਂ ਵਲੋਂ ‘ਸ਼ਬਦ’ ਗਾਇਨ ਕੀਤਾ ਗਿਆ। ਇਸ ਦੌਰਾਨ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਨੰਨ੍ਹੇ-ਮੰਨ੍ਹੇ ਬੱਚਿਆਂ ਵਲੋਂ ਪ੍ਰਭਾਤ ਫੇਰੀ ਕੱਢੀ ਗਈ, ਜਿਸ ਨੇ ਸਕੂਲ ਦੇ ਸਮੁੱਚੇ ਵਾਤਾਵਰਨ ਨੂੰ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਉੱਥੇ ਹੀ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ‘ਆਰ ਨਾਨਕ ਪਾਰ ਨਾਨਕ’ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਪੇਸ਼ਕਾਰੀ ਕਰਕੇ ਸਭ ਦਾ ਮਨ ਮੋਹ ਲਿਆ। ਇਸ ਤੋਂ ਬਾਅਦ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਸਕੂਲ ਦੇ ਐੱਮ.ਡੀ. ਮੈਡਮ ਸ੍ਰੀਮਤੀ ਰਮੇਸ਼ ਕੁਮਾਰੀ ਕੱਕੜ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਿੰਸੀਪਲ ਜਗਦੀਸ਼ ਕੌਰ ਨੇ ਵੀ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ’ਤੇ ਚੱਲਣ ਅਤੇ ਪ੍ਰੇਮ, ਸਮਾਨਤਾ, ਏਕਤਾ ਤੇ ਮਾਨਵਤਾ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ।