24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਗੋਨਿਆਣਾ ਮੰਡੀ ਵਿਖੇ ਅਕਾਲੀ-ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)-ਸੂਬੇ ਵਿਚ ਹੋਣ ਜਾ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਅੱਜ ਮੁੜ ਗੱਠਜੋੜ ਹੋਣ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਗੋਨਿਆਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਸਥਾਨਕ ਪੰਚਾਇਤੀ ਧਰਮਸ਼ਾਲਾ ਕੋਲ ਇਕੱਠੇ ਹੋ ਕੇ ਲੱਡੂ ਵੰਡੇ ਗਏ ਅਤੇ ਇਸ ਗੱਠਜੋੜ ਦਾ ਸਵਾਗਤ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਵੋਟਾਂ ਲਈ ਸੰਘਰਸ਼ ਤੇਜ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 25-11-2026
ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)-ਸੂਬੇ ਵਿਚ ਹੋਣ ਜਾ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਅੱਜ ਮੁੜ ਗੱਠਜੋੜ ਹੋਣ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਗੋਨਿਆਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਸਥਾਨਕ ਪੰਚਾਇਤੀ ਧਰਮਸ਼ਾਲਾ ਕੋਲ ਇਕੱਠੇ ਹੋ ਕੇ ਲੱਡੂ ਵੰਡੇ ਗਏ ਅਤੇ ਇਸ ਗੱਠਜੋੜ ਦਾ ਸਵਾਗਤ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਵੋਟਾਂ ਲਈ ਸੰਘਰਸ਼ ਤੇਜ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਅਤੇ ਭਾਜਪਾ ਆਗੂਆਂ ਨੇ ਕਿਹਾ ਕਿ ਜ਼ਿਕਰਯੋਗ ਹੈ ਕਿ ਅੱਜ 24 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕੀਤਾ ਗਿਆ ਹੈ।ਇਸ ਐਲਾਨ ਨਾਲ ਦੋਵਾਂ ਪਾਰਟੀਆਂ ਵਿਚਕਾਰ ਸਾਲ 2020 ਤੋਂ ਚੱਲ ਰਹੀ ਦੂਰੀ ਖ਼ਤਮ ਹੋ ਗਈ ਹੈ। ਉਕਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਇਸ ਫ਼ੈਸਲੇ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੋਵੇਂ ਪਾਰਟੀਆਂ ਮਿਲ ਕੇ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉੱਤਰਨਗੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਨਗੀਆਂ। ਉਕਤ ਗੱਠਜੋੜ ਨੂੰ ਲੈ ਕੇ ਗੋਨਿਆਣਾ ਮੰਡੀ ਵਿਖੇ ਲੱਡੂ ਵੰਡ ਕੇ ਇੱਕ-ਦੂਜੇ ਨੂੰ ਵਧਾਈ ਦਿੱਤੀ ਗਈ ਅਤੇ ਗੱਠਜੋੜ ਦੀ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਦੋਨਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਜੈਕਾਰੇ ਵੀ ਲਗਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਨ ਸਿੰਘ ਭੁੱਚੋ, ਬਲਦੇਵ ਸਿੰਘ ਆਕਲੀਆਂ, ਵਿਪਨ ਚੀਕੂ, ਅਮੀਰ ਸਿੰਘ ਮੱਕੜ, ਤਰਸੇਮ ਸਿੰਘ ਗੋਨਿਆਣਾ, ਸੁਖਪਾਲ ਸਿੰਘ ਗੋਨਿਆਣਾ, ਵਰਿੰਦਰਪਾਲ ਬੋਬੀ, ਜਗਮੀਤ ਸਿੰਘ ਸਰਪੰਚ ਹਰਰਾਏਪੁਰ, ਗੁਰਪ੍ਰੀਤ ਸਿੰਘ ਮਿੰਟੂ ਨੇਹੀਆਂ ਵਾਲਾ, ਰਾਜਿੰਦਰ ਸਿੰਘ ਨੇਹੀਆਂ ਵਾਲਾ, ਲਾਜਪਤ ਰਾਏ ਗੋਇਲ, ਰਜਿੰਦਰ ਕੁਮਾਰ ਬਿੰਦਰ ਸਮੇਤ ਅਨੇਕਾਂ ਸ਼ਅਦ (ਬ) ਅਤੇ ਭਾਜਪਾ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਵੱਡੀ ਗ... ਅਗਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ’ ਚ ਸ਼ਰਧਾ ਨਾਲ ਮਨਾਇਆ ‘ ਗੁਰਪੁਰਬ ’
Ad Position 24