24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਪੁਰਬ ਮੌਕੇ ਭੁੱਚੋ ਮੰਡੀ ਵਿਚ ਸਜਾਇਆ ਵਿਸ਼ਾਲ ਨਗਰ ਕੀਰਤਨ , ਵੱਡੀ ਗਿਣਤੀ ਵਿਚ ਸੰਗਤ ਨੇ ਕੀਤੀ ਸ਼ਮੂਲੀਅਤ

ਭੁੱਚੋ ਮੰਡੀ, 24 ਨਵੰਬਰ (ਬਿੱਕਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ, ਗੁਰੂ ਅਰਜਨ ਦੇਵ ਨਗਰ ਭੁੱਚੋ ਮੰਡੀ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਭੁੱਚੋ ਮੰਡੀ, 24 ਨਵੰਬਰ (ਬਿੱਕਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ, ਗੁਰੂ ਅਰਜਨ ਦੇਵ ਨਗਰ ਭੁੱਚੋ ਮੰਡੀ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਨਗਰ ਕੀਰਤਨ ਮੰਡੀ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਪੁਲਿਸ ਚੌਕੀ ਵਾਲੀ ਗਲੀ, ਰੇਲਵੇ ਰੋਡ ਮਾਰਕੀਟ, ਗੁਰਦੁਆਰਾ ਭਗਤ ਰਵਿਦਾਸ ਜੀ ਅਤੇ ਘੰਟਾਘਰ ਚੌਕ ਸਮੇਤ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਲਈ ਥਾਂ-ਥਾਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਪੂਰੇ ਰਸਤੇ ਦੌਰਾਨ ਸ਼ਰਧਾਲੂਆਂ ਨੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਅੱਗੇ ਸੀਸ ਨਿਵਾਇਆ।
Ad Position 22
No active advertisement
ਪਿਛਲੀ ਖ਼ਬਰ ਮਠਾੜੂ ਮਕੈਨੀਕਲ ਵਰਕਸ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਮਲੂਕਾ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਵੱਡੀ ਗ...
Ad Position 24