ਬਠਿੰਡਾ ਦੇ ਚਰਨਜੋਤ ਸਿੰਘ ਨੇ 100 ਅਤੇ 200 ਮੀਟਰ ਦੌੜ ਵਿਚ ਜਿੱਤੇ ਦੋ ਸੋਨ ਤਗ਼ਮੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ
ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)-ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਬਠਿੰਡਾ ਦੇ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀ ਚਰਨਜੋਤ ਸਿੰਘ ਪੁੱਤਰ ਜਸਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਅਤੇ 200 ਮੀਟਰ ਦੌੜ ਵਿਚ ਦੋ ਸੋਨ ਤਗਮੇ ਜਿੱਤ ਕੇ ਆਪਣੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਗੂੰਗੇ ਅਤੇ ਬੋਲੇ ਵਿਦਿਆਰਥੀਆਂ ਦੇ ਵਰਗ ਵਿਚ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਚਰਨਜੋਤ ਸਿੰਘ ਦੀ ਇਸ ਪ੍ਰਾਪਤੀ ਦੀ ਇਲਾਕੇ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ।
ਚ
ਚਰਨਜੋਤ ਸਿੰਘ ਆਪਣੇ ਵਲੋਂ ਜਿੱਤੇ ਗੋਲਡ ਮੈਡਲਾਂ ਸਣੇ।
25-11-2026
ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)-ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਬਠਿੰਡਾ ਦੇ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀ ਚਰਨਜੋਤ ਸਿੰਘ ਪੁੱਤਰ ਜਸਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਅਤੇ 200 ਮੀਟਰ ਦੌੜ ਵਿਚ ਦੋ ਸੋਨ ਤਗਮੇ ਜਿੱਤ ਕੇ ਆਪਣੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਗੂੰਗੇ ਅਤੇ ਬੋਲੇ ਵਿਦਿਆਰਥੀਆਂ ਦੇ ਵਰਗ ਵਿਚ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਚਰਨਜੋਤ ਸਿੰਘ ਦੀ ਇਸ ਪ੍ਰਾਪਤੀ ਦੀ ਇਲਾਕੇ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਚਰਨਜੋਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਉਸ ਦੇ ਕੋਚ ਗੁਰਪ੍ਰੀਤ ਸਿੰਘ ਅਤੇ ਪਿਤਾ ਜਸਜੀਤ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਦੀ ਅਗਵਾਈ, ਮਿਹਨਤ ਅਤੇ ਹੌਸਲਾ ਅਫਜ਼ਾਈ ਸਦਕਾ ਵਿਦਿਆਰਥੀ ਨੇ ਆਪਣੀਆਂ ਸਰੀਰਕ ਚੁਣੌਤੀਆਂ ਨੂੰ ਪਿੱਛੇ ਛੱਡਦਿਆਂ ਖੇਡਾਂ ਦੇ ਖੇਤਰ ਵਿਚ ਇਹ ਮੁਕਾਮ ਹਾਸਲ ਕੀਤਾ ਹੈ। ਉਸ ਦੀ ਸਫਲਤਾ ਨੇ ਸਾਬਤ ਕੀਤਾ ਹੈ ਕਿ ਦ੍ਰਿੜ੍ਹ ਇਰਾਦੇ, ਲਗਨ ਅਤੇ ਨਿਰੰਤਰ ਮਿਹਨਤ ਨਾਲ ਕਿਸੇ ਵੀ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਚਰਨਜੋਤ ਸਿੰਘ ਇਸ ਤੋਂ ਪਹਿਲਾਂ ਵੀ ਫੈਡਰੇਸ਼ਨ ਪੱਧਰ ਦੀਆਂ ਖੇਡਾਂ ਵਿੱਚ ਗੂੰਗੇ ਅਤੇ ਬੋਲੇ ਵਿਦਿਆਰਥੀਆਂ ਦੇ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੱਵਲ ਸਥਾਨ ਹਾਸਲ ਕਰ ਚੁੱਕਾ ਹੈ। ਉਸ ਦੀ ਇਸ ਨਵੀਂ ਪ੍ਰਾਪਤੀ ਨਾਲ ਸਕੂਲ ਅਤੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ।