ਪਿੰਡ ਪਥਰਾਲਾ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਸੰਗਤ ਮੰਡੀ, 25 ਨਵੰਬਰ (ਅੰਮ੍ਰਿਤ ਸ਼ਰਮਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਤ ਬਲਾਕ ਦੇ ਪਿੰਡ ਪਥਰਾਲਾ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਲਾਕ ਪ੍ਰਧਾਨ ਲਾਭ ਕੌਰ ਤੇ ਜਨਰਲ ਸਕੱਤਰ ਪਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਸੰਗਤ ਮੰਡੀ, 25 ਨਵੰਬਰ (ਅੰਮ੍ਰਿਤ ਸ਼ਰਮਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਤ ਬਲਾਕ ਦੇ ਪਿੰਡ ਪਥਰਾਲਾ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਲਾਕ ਪ੍ਰਧਾਨ ਲਾਭ ਕੌਰ ਤੇ ਜਨਰਲ ਸਕੱਤਰ ਪਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਵਲੋਂ ਅਜੇ ਤੱਕ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਤੱਕ ਦਾ ਸਮਾਂ ਨਹੀਂ ਦਿੱਤਾ ਸਗੋਂ ਸਰਕਾਰ ਵਲੋਂ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ, ਮਾਣ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨੀਆਂ ਜਾਣ। ਜੇਕਰ ਸਰਕਾਰ ਨੇ ਫ਼ਿਰ ਵੀ ਕੋਈ ਸੁਣਵਾਈ ਨਾ ਕੀਤੀ ਤਾਂ 6 ਦਸੰਬਰ ਤੋਂ ਬਾਅਦ ਜਥੇਬੰਦੀ ਵਲੋਂ ਸੰਘਰਸ਼ ਦਾ ਅਗਲਾ ਤਿੱਖਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਸਮੇਂ ਵੀਰਪਾਲ ਕੌਰ ਪ੍ਰਧਾਨ ਸਰਕਲ ਪਥਰਾਲਾ, ਨੀਲਮ ਗਿਰੀ, ਸੀਮਾ ਰਾਣੀ, ਚਰਨਜੀਤ ਕੌਰ, ਕਿਰਨਜੀਤ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ ਅਤੇ ਹੋਰ ਵਰਕਰਾਂ ਹੈਲਪਰਾਂ ਹਾਜ਼ਰ ਸਨ।