25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐਨ.ਐਚ.ਐਮ. ਕਾਮਿਆਂ ਵਲੋਂ ਮੀਟਿੰਗ ਦੀਆਂ ਪੱਤਰ ਕਾਪੀਆਂ ਸਾੜ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

Ad Position 21
No active advertisement
ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਐਨ.ਐਚ.ਐਮ. ਕਾਮੇ। 26-11-2026
ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ) ਕਰਮਚਾਰੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੁਲਜ਼ਮ ਭਲਾਈ ਕਮੇਟੀ ਦੀ 25 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ ਹੋਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਸਿਵਲ ਸਰਜਨ ਦਫ਼ਤਰ ਬਠਿੰਡਾ ਦੇ ਬਾਹਰ ਮੀਟਿੰਗ ਪੱਤਰ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ઠ ਇਸ ਦੌਰਾਨ ਐਨ.ਐਚ.ਐਮ. ਕਾਮਿਆਂ ਵਲੋਂ ਹੜਤਾਲ ਨੂੰ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਜਿਸ ਕਾਰਨ ਸਰਕਾਰੀ ਸਿਹਤ ਅਦਾਰਿਆਂ ਵਿਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਜਦਕਿ ਮੰਗਾਂ ਦਾ ਠੋਸ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਰਣਜੀਤ ਕੌਰ, ਅਵਨੀਸ਼ ਕੁਮਾਰ, ਹਰਦੀਪ ਚੰਦ, ਡਾ. ਬਰਿੰਦਰ ਸਿੰਘ, ਹਰਵਿੰਦਰ ਕੌਰ, ਸੁਖਦੀਪ ਕੌਰ, ਅਨੀਤਾ, ਦੀਪਕ ਗਰਗ ਨੇ ਦੱਸਿਆ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਅਤੇ ਭਰੋਸੇ ਦਿੱਤੇ ਜਾ ਰਹੇ ਹਨ, ਪਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਭਲਾਈ ਕਮੇਟੀ ਦੀ ਮੀਟਿੰਗ ਕੁਝ ਕਾਰਨਾਂ ਕਰਕੇ 27 ਨਵੰਬਰ ਨੂੰ ਤਬਦੀਲ ਕਰ ਦਿੱਤੀ ਗਈ ਹੈ। ਇਸ ਮੀਟਿੰਗ ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਮੀਟਿੰਗ ਵਿਚ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਲਿਆ ਜਾਵੇਗਾ। ਹਾਲਾਂਕਿ, ਜੇਕਰ ਮੀਟਿੰਗ ਵਿਚ ਕੋਈ ਸਾਰਥਿਕ ਨਤੀਜਾ ਨਾ ਨਿਕਲਿਆ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸੇ ਤਹਿਤ ਯੂਨੀਅਨ ਨੇ 30 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਹਲਕੇ ਵਿਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਵੱਡੀ ਗਿਣਤੀ ਵਿਚ ਐਨ.ਐਚ.ਐਮ. ਮੁਲਾਜ਼ਮ ਸ਼ਾਮਿਲ ਹੋਣਗੇ ਅਤੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਚੌਕ ਬਠਿੰਡਾ ਵਿਚ ਘੰਟਿਆਂਬੱਧੀ ਲੱਗਿਆ ਜਾਮ, ਸੈਂਕੜੇ ਵਾਹਨ ਫਸੇ ਬੱਸਾਂ ਅਤੇ ਨਿੱਜੀ ਵਾਹਨਾਂ ਵਿਚ ਸਵਾਰ ਲੋਕ ਹ... ਅਗਲੀ ਖ਼ਬਰ ਮੁੱਦਤਾਂ ਤੋਂ ਵਿੱਛੜੇ ਭਰਾਵਾਂ ਵਾਂਗੂੰ ਨਹੁੰ-ਮਾਸ ਦੀ ਜੋੜੀ ਨੇ ਗਲਵੱਕੜੀ ਪਾ ਕੇ ਮਨਾਈ ਖ਼ੁਸ਼ੀ
Ad Position 24