ਭਾਈ ਘਨੱਈਆ ਚੌਕ ਬਠਿੰਡਾ ਵਿਚ ਘੰਟਿਆਂਬੱਧੀ ਲੱਗਿਆ ਜਾਮ, ਸੈਂਕੜੇ ਵਾਹਨ ਫਸੇ ਬੱਸਾਂ ਅਤੇ ਨਿੱਜੀ ਵਾਹਨਾਂ ਵਿਚ ਸਵਾਰ ਲੋਕ ਹੁੰਦੇ ਰਹੇ ਖੱਜਲ-ਖੁਆਰ, ਟ੍ਰੈਫਿਕ ਪੁਲਿਸ ਦੇ ਪ੍ਰਬੰਧਾਂ ’ਤੇ ਉੱਠੇ ਸਵਾਲ
ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਸ਼ਹਿਰ ਦੇ ਭਾਈ ਘਨੱਈਆ ਚੌਂਕ ਵਿਚ ਲੱਗੇ ਭਾਰੀ ਟ੍ਰੈਫਿਕ ਜਾਮ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਲੋਕ 4ਵਜੇ ਤੋਂ ਚੌਂਕ ਵਿਚ ਘੰਟਿਆਂਬੱਧੀ ਸੈਂਕੜਿਆਂ ਦੀ ਗਿਣਤੀ ਵਿਚ ਵਾਹਨ ਸਮੇਤ ਜਾਮ ਵਿਚ ਫਸੇ ਰਹੇ, ਜਿਸ ਕਾਰਨ ਵਾਹਨ ਚਾਲਕਾਂ ਅਤੇ ਬੱਸਾਂ ਵਿਚ ਸਫ਼ਰ ਕਰ ਰਹੇ ਯਾਤਰੀਆਂ ਨੂੰ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਲਈ ਲੰਮਾ ਇੰਤਜ਼ਾਰ ਕਰਨਾ ਪਿਆ।
ਭ
ਭਾਈ ਘਨ੍ਹੱਈਆ ਚੌਕ ਜਾਮ ਲੱਗਣ ਕਾਰਨ ਸੈਂਕੜੇ ਵਾਹਨਾਂ ਦੀਆਂ ਲੱਗੀਆਂ ਕਤਾਰਾਂ। ਅਜੀਤ ਤਸਵੀਰ
26-11-2026
ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਸ਼ਹਿਰ ਦੇ ਭਾਈ ਘਨੱਈਆ ਚੌਂਕ ਵਿਚ ਲੱਗੇ ਭਾਰੀ ਟ੍ਰੈਫਿਕ ਜਾਮ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਲੋਕ 4ਵਜੇ ਤੋਂ ਚੌਂਕ ਵਿਚ ਘੰਟਿਆਂਬੱਧੀ ਸੈਂਕੜਿਆਂ ਦੀ ਗਿਣਤੀ ਵਿਚ ਵਾਹਨ ਸਮੇਤ ਜਾਮ ਵਿਚ ਫਸੇ ਰਹੇ, ਜਿਸ ਕਾਰਨ ਵਾਹਨ ਚਾਲਕਾਂ ਅਤੇ ਬੱਸਾਂ ਵਿਚ ਸਫ਼ਰ ਕਰ ਰਹੇ ਯਾਤਰੀਆਂ ਨੂੰ ਆਪਣੀਆਂ ਮੰਜ਼ਿਲਾਂ ਤੱਕ ਪਹੁੰਚਣ ਲਈ ਲੰਮਾ ਇੰਤਜ਼ਾਰ ਕਰਨਾ ਪਿਆ। ਜਾਮ ਦੀ ਸਥਿਤੀ ਕਾਰਨ ਸ਼ਹਿਰ ਦੇ ਮੁੱਖ ਆਵਾਜਾਈ ਮਾਰਗਾਂ ‘ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਜਾਣਕਾਰੀ ਅਨੁਸਾਰ ਭਾਈ ਘਨੱਈਆ ਚੌਕ ਬਠਿੰਡਾ ਸ਼ਹਿਰ ਦਾ ਇੱਕ ਅਹਿਮ ਆਵਾਜਾਈ ਕੇਂਦਰ ਹੈ, ਜਿੱਥੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਬੱਸਾਂ ਅਤੇ ਹੋਰ ਵਾਹਨ ਲੰਘਦੇ ਹਨ। ਇਸ ਚੌਕ ਰਾਹੀਂ ਬਠਿੰਡਾ ਤੋਂ ਮਲੋਟ, ਗੰਗਾਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਜਾਣ ਵਾਲੀਆਂ ਬੱਸਾਂ ਦੀ ਆਵਾਜਾਈ ਵੀ ਹੁੰਦੀ ਹੈ। ਜਾਮ ਲੱਗਣ ਕਾਰਨ ਇਨ੍ਹਾਂ ਰੂਟਾਂ ‘ਤੇ ਜਾਣ ਵਾਲੀਆਂ ਬੱਸਾਂ ਲੰਮੇ ਸਮੇਂ ਤੱਕ ਫਸੀਆਂ ਰਹੀਆਂ। ਇਸ ਤੋਂ ਇਲਾਵਾ ਆਪਣੇ ਨਿੱਜੀ ਵਾਹਨਾਂ ਰਾਹੀਂ ਸਫ਼ਰ ਕਰ ਰਹੇ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਜਾਮ ਵਿਚ ਫਸੇ ਯਾਤਰੀਆਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਇਸ ਗੱਲ ਦੀ ਰਹੀ ਕਿ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਕਾਰਨ ਅੱਗੇ ਵਧਣ ਦਾ ਕੋਈ ਰਸਤਾ ਨਹੀਂ ਮਿਲ ਰਿਹਾ ਸੀ। ਕਈ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਹੋਏ ਅਤੇ ਬੱਸਾਂ ਵਿਚ ਸਫ਼ਰ ਕਰ ਰਹੇ ਯਾਤਰੀਆਂ ਨੂੰ ਵੀ ਆਪਣੀ ਮੰਜ਼ਿਲ ‘ਤੇ ਪਹੁੰਚਣ ਵਿਚ ਦੇਰੀ ਹੋਈ। ਇਸ ਘਟਨਾ ਨੇ ਬਠਿੰਡਾ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਦੇ ਅਹਿਮ ਚੌਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਟ੍ਰੈਫਿਕ ਪੁਲਿਸ ਵਲੋਂ ਕੀਤੇ ਜਾਂਦੇ ਪ੍ਰਬੰਧਾਂ ਦੀ ਕਾਰਗੁਜ਼ਾਰੀ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਲੋਕਾਂ ਦਾ ਸਵਾਲ ਹੈ ਕਿ ਜਦੋਂ ਭਾਈ ਘਨੱਈਆ ਚੌਕ ਵਰਗੇ ਮਹੱਤਵਪੂਰਨ ਸਥਾਨ ‘ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ ਤਾਂ ਉੱਥੇ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ ਜਾਂਦੇ। ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਅਜਿਹੇ ਚੌਕਾਂ ‘ਤੇ ਟ੍ਰੈਫਿਕ ਪੁਲਿਸ ਦੀ ਤਾਇਨਾਤੀ ਅਤੇ ਆਵਾਜਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਵਾਰ-ਵਾਰ ਲੱਗਣ ਵਾਲੇ ਜਾਮ ਤੋਂ ਰਾਹਤ ਮਿਲ ਸਕੇ।