8.20 ਗ੍ਰਾਮ ਚਿੱਟੇ ਸਮੇਤ ਮਹਿਲਾ ਨਸ਼ਾ ਤਸਕਰ ਕਾਬੂ
ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਮਹਿਲਾ ਨਸ਼ਾ ਤਸਕਰ ਨੂੰ 8. 20 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ।
ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਮਹਿਲਾ ਨਸ਼ਾ ਤਸਕਰ ਨੂੰ 8.20 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਨੇਹੀਂਆਂ ਵਾਲਾ ਦੇ ਮੁੱਖ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਗੋਨਿਆਣਾ ਕਲਾਂ ਕੋਲ ਇਕ ਮਹਿਲਾ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਲਈ ਘੁੰਮ ਰਹੀ ਹੈ, ਜਿਸ ਤਹਿਤ ਪੁਲਿਸ ਨੇ ਮਹਿਲਾ ਪੁਲਿਸ ਨੂੰ ਨਾਲ ਲੈ ਕੇ ਉਕਤ ਸਥਾਨ ’ਤੇ ਟਰੈਪ ਲਗਾਕੇ ਜਦੋਂ ਉਥੋਂ ਲੰਘ ਰਹੀ ਇਕ ਸ਼ੱਕੀ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 8.20 ਗ੍ਰਾਮ ਚਿੱਟਾ ਬਰਾਮਦ ਕੀਤਾ। ਪੁਲਿਸ ਨੇ ਮਹਿਲਾ ਨਸ਼ਾ ਤਸਕਰ ਦੀ ਪਹਿਚਾਨ ਲਖਵੀਰ ਕੌਰ ਪਤਨੀ ਗੁਰਸੇਵਕ ਸਿੰਘ ਵਾਸੀ ਗੋਨਿਆਣਾ ਕਲਾਂ ਵਜੋਂ ਕੀਤੀ ਹੈ। ਪੁਲਿਸ ਨੇ ਲਖਵੀਰ ਕੌਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।