25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਅਕਾਲੀ ਭਾਜਪਾ ਗੱਠਜੋੜ ਪੰਜਾਬ ਲਈ ਸ਼ੁੱਭ ਸ਼ਗਨ- ਗੁਰਇਕਬਾਲ ਸੈਣੇਵਾਲਾ

ਬੱਲੂਆਣਾ, 25 ਨਵੰਬਰ (ਗੁਰਨੈਬ ਸਾਜਨ)- ਇਕ ਪਾਸੇ ਵਿਸ਼ਵ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੂਜੇ ਪਾਸੇ ਇਸ ਪਵਿੱਤਰ ਦਿਨ ‘ਤੇ ਛੇ ਸਾਲਾਂ ਤੋਂ ਇਕ ਦੂਜੇ ਤੋਂ ਦੂਰ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੀਆਂ ਦੁਬਾਰਾ ਗੱਠਜੋੜ ਦੇ ਰੂਪ ਵਿਚ ਗਲਵੱਕੜੀਆਂ ਪੈ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 26-11-2026
ਬੱਲੂਆਣਾ, 25 ਨਵੰਬਰ (ਗੁਰਨੈਬ ਸਾਜਨ)- ਇਕ ਪਾਸੇ ਵਿਸ਼ਵ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੂਜੇ ਪਾਸੇ ਇਸ ਪਵਿੱਤਰ ਦਿਨ ‘ਤੇ ਛੇ ਸਾਲਾਂ ਤੋਂ ਇਕ ਦੂਜੇ ਤੋਂ ਦੂਰ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੀਆਂ ਦੁਬਾਰਾ ਗੱਠਜੋੜ ਦੇ ਰੂਪ ਵਿਚ ਗਲਵੱਕੜੀਆਂ ਪੈ ਗਈਆਂ ਹਨ। ਅਕਾਲੀ ਭਾਜਪਾ ਗੱਠਜੋੜ ‘ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਗੁਰਇਕਬਾਲ ਸਿੰਘ ਸੈਣੇਵਾਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਪਿਛਲੇ ਛੇ ਸਾਲਾਂ ਤੋਂ ਟੁੱਟਿਆ ਨਹੁੰ ਮਾਸ ਦਾ ਰਿਸ਼ਤਾ ਜੁੜਨਾ ਪੰਜਾਬ ਲਈ ਸ਼ੁੱਭ ਸ਼ਗਨ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਤੋਂ ਪੰਜਾਬ ਦੀ ਜਨਤਾ ਦੁਖੀ ਹੋ ਚੁੱਕੀ ਹੈ, ਪੰਜਾਬ ਦੇ ਲੋਕਾਂ ਨੇ ਜੋ ਆਪ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਪ ਕੇ ਬਦਲਾਅ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਸ ਪਾਰਟੀ ਨੇ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਪੰਜਾਬ ਦੇ ਲੋਕਾਂ ਤੋਂ ਬਦਲਾ ਲਿਆ ਜਾ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਉੱਪਰ ਕਰੋੜਾਂ ਰੁਪਏ ਵਹਾਏ ਜਾ ਰਹੇ ਹਨ, ਪਰ ਨਸ਼ਾ ਖ਼ਤਮ ਹੋਣ ਦੀ ਬਜਾਏ ਦਿਨੋਂ ਦਿਨ ਵੱਧ ਰਿਹਾ ਹੈ, ਨਸ਼ਾ ਤਸਕਰ ਅਜੇ ਵੀ ਪਿੰਡ ਪਿੰਡ ਗਲੀ ਮਹੱਲੇ ਸ਼ਹਿਰਾਂ ਵਿਚ ਸ਼ਰ੍ਹੇਆਮ ਨਸ਼ਾ ਵੇਚ ਰਹੇ ਹਨ। ਨਸ਼ੇ ਕਰਨ ਨਾਲ ਪੰਜਾਬ ਦੇ ਨੌਜਵਾਨ ਜੋਬਨ ਰੁੱਤੇ ਮੌਤ ਨੂੰ ਗਲੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਕਿਤੇ ਵੀ ਸੁਰੱਖਿਆ ਨਹੀਂ ਰੰਗਲਾ ਪੰਜਾਬ ਆਪ ਪਾਰਟੀ ਨੇ ਬਰਬਾਦੀ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀ ਬਿਨ੍ਹਾਂ ਕਿਸੇ ਵੀ ਸੂਬੇ ਦਾ ਭਲਾ ਨਹੀਂ ਹੋ ਸਕਦਾ, ਭਾਰਤੀ ਜਨਤਾ ਪਾਰਟੀ ਨੇ ਸਹੀ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਗਲਵੱਕੜੀ ਪਾਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਭਰਾ ਕਹਿ ਕੇ ਨਿਵਾਜਿਆ ਹੈ, ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਹੀ ਜਾਵੇਗਾ। ਵਿਧਾਨ ਸਭਾ ਚੋਣਾਂ 2027 ‘ਚ ਅਕਾਲੀ ਭਾਜਪਾ ਗੱਠਜੋੜ 117 ਸੀਟਾਂ ‘ਤੇ ਚੋਣ ਲੜੇਗਾ। ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ 2027 ‘ਚ ਮੁੱਖ ਮੰਤਰੀ ਬਣਾਉਣ ਜਾਂ ਰਹੇ ਹਨ। ਬਠਿੰਡਾ ਦਿਹਾਤੀ ਹਲਕੇ ਵਿਚ ਅਕਾਲੀ ਭਾਜਪਾ ਗੱਠਜੋੜ ਹੋਣ ਨਾਲ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਵਰਕਰ ਖ਼ੁਸ਼ੀ ਵਿਚ ਲੱਡੂ ਵੰਡ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਅੱਠ ਵਿਅਕਤੀ ਗ੍ਰਿਫ਼ਤਾਰ, 44.15 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਕਰਾਂਗੇ ਹੱਲ-ਸੁਖਬੀ...
Ad Position 24