ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ ਨੂੰ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਸਮੁੱਚਾ ਸ਼ਹਿਰ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।
ਨ
ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਅਤੇ ਪ੍ਰਬੰਧਕ।
26-11-2026
ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਨਵੰਬਰ ਨੂੰ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਸਮੁੱਚਾ ਸ਼ਹਿਰ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਓਂਕਾਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਦਕਿ ਵਿਰਾਸਤ-ਏ-ਖਾਲਸਾ ਗੱਤਕਾ ਗਰੁੱਪ ਬਠਿੰਡਾ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਜਲਪਾਨ ਦੇ ਲੰਗਰ ਲਗਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ, ਜਨਰਲ ਸਕੱਤਰ ਅਮਰੀਕ ਸਿੰਘ ਘੁਲਿਆਣੀ, ਬੀ.ਕੇ.ਯੂ. ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ, ਗੁਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਅਸੀਜਾ, ਇੰਦਰ ਡੰਗ, ਦਰਸ਼ਨ ਸਿੰਘ ਸਿੱਧੂ ਸਾਬਕਾ ਚੇਅਰਮੈਨ ਪਸਵਕ, ਸੋਮਾ ਦਰਜ਼ੀ, ਧਰਮ ਸਿੰਘ ਪੁਨਿਹਾਣੀ, ਗੋਲੂ ਡੰਗ, ਇਵਨੀਤ ਸਿੰਘ ਅਸੀਜਾ, ਕੇ.ਪੀ.ਐੱਸ. ਅਸੀਜਾ, ਭਰਪੂਰ ਸਿੰਘ ਖ਼ਾਲਸਾ, ਬਲਜੀਤ ਸਿੰਘ ਬਰਾੜ, ਬਲਵੀਰ ਸਿੰਘ ਮੱਕੜ ਅਤੇ ਹੈੱਡ ਗ੍ਰੰਥੀ ਬਾਬਾ ਕਰਮਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।