ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਕੋਟਸ਼ਮੀਰ ਤੇ ਕੋਟਫੱਤਾ ਸਰਕਲ ਦੇ ਪਿੰਡਾਂ ਦਾ ਦੌਰਾ
ਕੋਟਫੱਤਾ, 25 ਨਵੰਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਵੋਟਰਾਂ ਨਾਲ ਸਿੱਧਾ ਸੰਪਰਕ ਲਗਾਤਾਰ ਜਾਰੀ ਹੈ। ਉਨ੍ਹਾਂ ਆਪਣੇ ਹਲਕੇ ਦੇ ਸਰਕਲ ਕੋਟਸ਼ਮੀਰ ਤੇ ਸਰਕਲ ਕੋਟਫੱਤਾ ਦੇ ਪਿੰਡ ਜੋਧਪੁਰ ਰੋਮਾਣਾ, ਜੱਸੀ ਪੌ ਵਾਲੀ, ਫੂਸ ਮੰਡੀ, ਭਾਗੂ, ਗੁਲਾਬਗੜ੍ਹ, ਕਟਾਰ ਸਿੰਘ ਵਾਲਾ, ਗਹਿਰੀ ਭਾਗੀ, ਕੋਟਫੱਤਾ, ਧੰਨ ਸਿੰਘ ਖਾਨਾ ,ਕੋਟਸ਼ਮੀਰ ਤੇ ਮਹਿਤਾ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਮਿਸ਼ਨ 2027 ਸੰਬੰਧੀ ਮੀਟਿੰਗਾਂ ਕੀਤੀਆਂ।
ਕੋਟਫੱਤਾ, 25 ਨਵੰਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਵੋਟਰਾਂ ਨਾਲ ਸਿੱਧਾ ਸੰਪਰਕ ਲਗਾਤਾਰ ਜਾਰੀ ਹੈ। ਉਨ੍ਹਾਂ ਆਪਣੇ ਹਲਕੇ ਦੇ ਸਰਕਲ ਕੋਟਸ਼ਮੀਰ ਤੇ ਸਰਕਲ ਕੋਟਫੱਤਾ ਦੇ ਪਿੰਡ ਜੋਧਪੁਰ ਰੋਮਾਣਾ, ਜੱਸੀ ਪੌ ਵਾਲੀ, ਫੂਸ ਮੰਡੀ, ਭਾਗੂ, ਗੁਲਾਬਗੜ੍ਹ, ਕਟਾਰ ਸਿੰਘ ਵਾਲਾ, ਗਹਿਰੀ ਭਾਗੀ, ਕੋਟਫੱਤਾ, ਧੰਨ ਸਿੰਘ ਖਾਨਾ ,ਕੋਟਸ਼ਮੀਰ ਤੇ ਮਹਿਤਾ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਮਿਸ਼ਨ 2027 ਸੰਬੰਧੀ ਮੀਟਿੰਗਾਂ ਕੀਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਰਕਰਾਂ ਨੂੰ ਤਕੜੇ ਹੋਣ ਤੇ 2027 ਵਿਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਮੀਟਿੰਗਾਂ ਦੌਰਾਨ ਵੋਟਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਸਾਥ ਦੇਣ ਦਾ ਭਰੋਸਾ ਦਿੱਤਾ।ਮੀਟਿੰਗਾਂ ਦੌਰਾਨ ਸਰਕਲ ਕੋਟਸ਼ਮੀਰ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ, ਯੂਥ ਦੇ ਸਰਕਲ ਪ੍ਰਧਾਨ ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ,ਕੋਟਫੱਤਾ ਸਰਕਲ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਕੋਟਫੱਤਾ ਸਰਕਲ ਦੇ ਯੂਥ ਪ੍ਰਧਾਨ ਵਿੱਕੀ ਢਿੱਲੋਂ, ਗੁਰਵਿੰਦਰ ਸਿੰਘ ਸਰਪੰਚ ਜੱਸੀ -ਪੌ-ਵਾਲੀ ਤੇ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਫੂਸ ਮੰਡੀ ਆਦਿ ਹਾਜ਼ਰ ਸਨ।