25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐੱਸ.ਡੀ.ਐੱਮ. ਰੁਪਾਲੀ ਟੰਡਨ ਨੇ ਅਨਾਜ ਮੰਡੀ ਰਾਮਾਂ ਦਾ ਦੌਰਾ ਕਰ ਕੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)- ਐੱਸ. ਡੀ.

Ad Position 21
No active advertisement
ਅਜੀਤ ਡੈਸਕ 26-11-2026
ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)- ਐੱਸ.ਡੀ.ਐਮ. ਤਲਵੰਡੀ ਸਾਬੋ ਮੈਡਮ ਰੁਪਾਲੀ ਟੰਡਨ ਵੱਲੋਂ ਅੱਜ ਅਨਾਜ ਮੰਡੀ ਰਾਮਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਾਫ਼ੀ ਸਮੇਂ ਤੋਂ ਬੰਦ ਪਈ ਪਰਮਲ ਝੋਨੇ ਦ ੀ ਬੋਲੀ ਮੁੜ ਸ਼ੁਰੂ ਕਰਵਾਈ, ਜਿਸ ਨਾਲ ਮੰਡੀ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਮੁੜ ਚਾਲੂ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ. ਮੈਡਮ ਰੁਪਾਲੀ ਟੰਡਨ ਨੇ ਮੰਡੀ ਦੇ ਵਪਾਰੀਆਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਸਿੱਧੂ, ਸਕੱਤਰ ਸੁਨੀਲ ਬਾਂਸਲ, ਏ.ਐੱਫ.ਐੱਸ.ਓ. ਗਗਨ ਸ਼ਰਮਾ, ਆੜ੍ਹਤੀ ਐੱਸੋਸੀਏਸ਼ਨ ਦੇ ਪ੍ਰਧਾਨ ਅਰੁਣ ਕੁਮਾਰ ਕਾਦੀ ਚੱਠਾ, ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਮੰਡੀ ਦੇ ਹੋਰ ਆੜ੍ਹਤੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿਆਲ ਸੋਢੀ ਨੇ ਤੀਰਥ ਯਾਤਰਾ ਨੂੰ ਜਾਣ ਵਾਲੀ ਬੱਸ ਨੂੰ ਦਿੱਤੀ ਹਰੀ ਝੰਡੀ ਅਗਲੀ ਖ਼ਬਰ ਮਿਸ਼ਨ-2027 ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਦਿਹਾਤੀ ਦੇ ਪਿੰਡਾਂ ’ਚ ਸਰਗਰਮੀਆਂ ਵਧਾਈਆਂ
Ad Position 24