ਅੱਜ ਦੀ ‘ਖ਼ੁਸ਼ਹਾਲ ਪੰਜਾਬ ਮਹਾਂਰੈਲੀ’ ’ਚ ਹੋਵੇਗਾ ਲਾਮਿਸਾਲ ਇਕੱਠ-ਪਰਮਜੀਤ ਸਿੰਘ ਕੋਟਫੱਤਾ
ਬਠਿੰਡਾ , 25 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਆਮ ਆਦਮੀ ਪਾਰਟੀ ਦੇ 14 ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ‘ ਖ਼ੁਸ਼ਹਾਲ ਪੰਜਾਬ ਮਹਾਂਰੈਲੀ ’ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਸਬੰਧੀ ‘ ਆਪ ’ ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਇਸ ਮਹਾਂਰੈਲੀ ਵਿਚ ਲਾਮਿਸਾਲ ਇਕੱਠ ਹੋਵੇਗਾ ।
ਕ
ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ
26-11-2026
ਬਠਿੰਡਾ , 25 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਆਮ ਆਦਮੀ ਪਾਰਟੀ ਦੇ 14 ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ‘ ਖ਼ੁਸ਼ਹਾਲ ਪੰਜਾਬ ਮਹਾਂਰੈਲੀ ’ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਸਬੰਧੀ ‘ ਆਪ ’ ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਇਸ ਮਹਾਂਰੈਲੀ ਵਿਚ ਲਾਮਿਸਾਲ ਇਕੱਠ ਹੋਵੇਗਾ । ਰੈਲੀ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ’ ਤੇ ਪਹੁੰਚਣਗੇ । ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਪੰਜ ਸਾਲਾਂ ਦੌਰਾਨ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ । ਸਿੱਖਿਆ , ਸਿਹਤ , ਬਿਜਲੀ , ਰੁਜ਼ਗਾਰ ਅਤੇ ਹੋਰ ਖੇਤਰਾਂ ਵਿਚ ਕੀਤੇ ਉਪਰਾਲਿਆਂ ਰਾਹੀਂ ਪੰਜਾਬ ਨੂੰ ਖ਼ੁਸ਼ਹਾਲ ਅਤੇ ਤਰੱਕੀ ਦੀਆਂ ਲੀਹਾਂ ’ ਤੇ ਲਿਆਉਣ ਲਈ ਕੰਮ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਕੰਮਾਂ ਅਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਇਸ ਮਹਾਂਰੈਲੀ ਵਿਚ ਵਿਚਾਰ ਸਾਂਝੇ ਕੀਤੇ ਜਾਣਗੇ । ਪਰਮਜੀਤ ਕੋਟਫੱਤਾ ਨੇ ਕਿਹਾ ਕਿ ਮਾਲਵਾ ਖੇਤਰ ਦੇ ਸਾਰੇ ਜ਼ਿਲਿ੍ਹਆਂ ਵਿਚੋਂ ਪਾਰਟੀ ਆਗੂਆਂ , ਅਹੁਦੇਦਾਰਾਂ ਅਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਰਹੇਗੀ । ਰੈਲੀ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ । ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ 26 ਨਵੰਬਰ ਨੂੰ ਪਿੰਡ ਮਟਵਾਣੀ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ ।