25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਬਠਿੰਡਾ ਪੁੱਜਣ ’ਤੇ ਭਰਵਾਂ ਸਵਾਗਤ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਕੌਮੀ ‘ਸਮਰਸਤਾ ਸੰਕਲਪ ਯਾਤਰਾ’ ਦਾ ਅੱਜ ਬਠਿੰਡਾ ਪੁੱਜਣ ‘ਤੇ ਭਾਜਪਾ ਆਗੂਆਂ ਅਤੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਯਾਤਰਾ ਆਪਣੇ ਚੌਥੇ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਮਸੀਤ ਚੌਕ ਤੋਂ ਰਵਾਨਾ ਹੋ ਬਠਿੰਡਾ ਪਹੁੰਚੀ।

Ad Position 21
No active advertisement
ਸਮਰਸਤਾ ਸੰਕਲਪ ਯਾਤਰਾ’ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਆਗੂਆਂ ਦਾ ਸਨਮਾਨ ਕਰਦੇ ਹੋਏ। ਤਸਵੀਰ: ਲਵਲੀ 26-11-2026
ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਕੌਮੀ ‘ਸਮਰਸਤਾ ਸੰਕਲਪ ਯਾਤਰਾ’ ਦਾ ਅੱਜ ਬਠਿੰਡਾ ਪੁੱਜਣ ‘ਤੇ ਭਾਜਪਾ ਆਗੂਆਂ ਅਤੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਯਾਤਰਾ ਆਪਣੇ ਚੌਥੇ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਮਸੀਤ ਚੌਕ ਤੋਂ ਰਵਾਨਾ ਹੋ ਬਠਿੰਡਾ ਪਹੁੰਚੀ। ਇੱਥੇ ਘਨੱਈਆ ਚੌਂਕ, ਬੀਬੀ ਵਾਲਾ ਚੌਂਕ ਅਤੇ ਗਿੱਲ ਪੱਤੀ ਵਿਖੇ ਸੰਗਤਾਂ ਨੇ ਢੋਲਾਂ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਾਵਨ ਪਾਲਕੀ ਸਾਹਿਬ ਦਾ ਸਵਾਗਤ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਭਾਜਪਾ ਐੱਸਸੀ ਮੋਰਚਾ ਦੇ ਕੌਮੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਿਵੇਸ਼ ਕੁਮਾਰ ਰਾਮ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਗੁਰੂ ਸਾਹਿਬ ਦਾ ਫ਼ਲਸਫ਼ਾ ਊਚ-ਨੀਚ ਅਤੇ ਭੇਦਭਾਵ ਤੋਂ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦਾ ਮੁੱਖ ਮਕਸਦ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਅਤੇ ਉਨ੍ਹਾਂ ਦੇ ਰੂਹਾਨੀ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਗਿੱਲ ਪੱਤੀ ਵਿਖੇ ਹੋਏ ਸਮਾਗਮ ‘ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਸਮਾਜਿਕ ਏਕਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਇਸ ਮੌਕੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਡਾ. ਕੁਲਦੀਪ ਸਿੰਘ, ਉਮੇਸ਼ ਸ਼ਰਮਾ, ਜਤਿੰਦਰ ਗੋਗੀ, ਅਸ਼ੋਕ ਬਾਲਿਆਂਵਾਲੀ, ਨਰਿੰਦਰ ਮਿੱਤਲ, ਧੀਰਜ ਖੋੜਾ, ਦਮੋਦਰ ਬਾਂਸਲ, ਮੋਹਨ ਲਾਲ ਗਰਗ, ਧੀਰਜ ਜਿੰਦਲ, ਅੰਕੁਰ ਗੁਪਤਾ, ਜਸਵੰਤ ਸਿੰਘ ਅਤੇ ਡਾ. ਪ੍ਰਵੀਨ ਗਰਗ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ, ਵਰਕਰ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅੱਜ ਦੀ ‘ਖ਼ੁਸ਼ਹਾਲ ਪੰਜਾਬ ਮਹਾਂਰੈਲੀ’ ’ਚ ਹੋਵੇਗਾ ਲਾਮਿਸਾਲ ਇਕੱਠ-ਪਰਮਜੀਤ ਸਿੰਘ ਕੋਟਫੱਤਾ
Ad Position 24